ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਘਰ ਘਰ ਪਹੁੰਚਾਵਾਂਗੇ : ਜੌਨੀ ਅਟਵਾਲ
ਪਟਿਆਲਾ (ਮਧੂਸਾਰ ਬਿਊਰੋ)
ਯੂਥ ਅਕਾਲੀ ਦਲ ਐਸ.ਸੀ. ਵਿੰਗ ਦੇ ਮੀਤ ਪ੍ਰਧਾਨ ਰਾਜੀਵ ਅਟਵਾਲ ਜੌਨੀ ਦੀ ਅਗਵਾਈ ‘ਚ ਸੈਂਕੜੇ ਨੌਜਵਾਨਾਂ ਨੇ ਯੂਥ ਫਾਰ ਪੰਜਾਬ ਮੁਹਿੰਮ ‘ਚ ਹਿੱਸਾ ਲਿਆ।
ਇਸ ਮੌਕੇ ਰਾਜੀਵ ਅਟਵਾਲ ਜੌਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਦੇ ਤਹਿਤ ਯੂਥ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਬਾਰੇ ਵੱਧ ਤੋਂ ਵੱਧ ਜਾਣੂੰ ਕਰਵਾਉਣਾ ਸੀ ਤਾਂ ਜੋ ਯੂਥ ਵਰਕਰ ਘਰ ਘਰ ਜਾ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ।
ਜੌਨੀ ਅਟਵਾਲ ਨੇ ਕਿਹਾ ਕਿ ਮਾਲਵਾ ਜ਼ੋਨ-2 ਦੇ ਪ੍ਰਧਾਨ ਅਤੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੱਬਲੂ ਖੋਰਾ ੇਦੇ ਦਿਸ਼ਾ ਨਿਰਦੇਸ਼ਾਂ ‘ਤੇ ਐਸ.ਸੀ. ਭਾਈਚਾਰੇ ਦੇ ਯੂਥ ਨੌਜਵਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਤੀਜੀ ਵਾਰ ਸਰਕਾਰ ਬਣਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਅਤੇ ਘਰ ਘਰ ਲੋਕਾਂ ਤੱਕ ਪਹੁੰਚ ਕਰਕੇ ਅਕਾਲੀ ਸਰਕਾਰ ਦੀਆਂ ਨੀਤੀਆਂ ਨੂੰ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦਾ ਦੇਸ਼ ਅਤੇ ਸਮਾਜ ਨੂੰ ਅੱਗੇ ਲਿਜਾਉਣ ‘ਚ ਅਹਿਮ ਰੋਲ ਅਦਾ ਕਰਦੀ ਹੈ। ਉਨ੍ਹਾਂ ਕਿਹਾ ਸ਼ੋਮ੍ਹਣੀ ਅਕਾਲੀ ਦਲ ਵੱਲੋਂ ਯੂਥ ਵਰਕਰਾਂ ਨੂੰ ਅੱਗੇ ਲਿਆਉਣ ਨਾਲ ਅਗਾਮੀ 2017 ਚੋਣਾਂ ਦੌਰਾਨ ਵੀ ਸ਼ੋਮ੍ਹਣੀ ਅਕਾਲੀ ਦਲ ਨੂੰ ਵੱਡੀ ਜਿੱਤ ਦਿਵਾਉਣ ਵਿਚ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ ਅਤੇ ਕਿਸੇ ਵੀ ਦੇਸ਼ ਵਿੱਚ ਬਦਲਾਅ ਅਤੇ ਤਰੱਕੀ ਦੀ ਜਿੰਮੇਵਾਰੀ ਉਨ੍ਹਾਂ ਦੇ ਮੋਢਿਆ ਤੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਆਗੂ ਪੂਰੀ ਸਮਰਪਿਤ ਭਾਵਨਾ ਨਾਲ ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਵੱਲੋਂ ਦਰਸਾਏ ਗਏ ਮਾਰਗ ਦੇ ਪਹਿਰਾ ਦੇਣਗੇ।
ਇਸ ਮੌਕੇ ਵੀਰ ਮੰਗਤ ਕਲਿਆਣ, ਸੋਨੂੰ ਅਟਵਾਲ, ਵਿੱਕੀ ਸੰਗਰ, ਗੱਟੂ ਕੁਮਾਰ, ਰੋਹਿਤ ਅਟਵਾਲ, ਚਿੱਕੂ, ਮੋਨੂੰ, ਟੋਨੀ, ਗੱਗੀ, ਪਵਨ (ਕਾਕਾ) ਆਦਿ ਹਾਜ਼ਰ ਸਨ।

