ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਦੇ ਐਨ.ਐਸ.ਐਸ. ਵਿੰਗ ਵੱਲੋਂ ਰਾਸ਼ਟਰੀ ਪੋਸ਼ਣ ਸੰਕਲਪ ਵਾਲ ਦੀ ਸ਼ੁਰੂਆਤ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਐਨ.ਐਸ.ਐਸ. ਵਿੰਗ ਵੱਲੋਂ ਰਾਸ਼ਟਰੀ ਪੋਸ਼ਣ ਮਹੀਨੇ ਦੇ ਮੌਕੇ ਰਾਸ਼ਟਰੀ ਪੋਸ਼ਣ ਸੰਕਲਪ ਵਾਲ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿੱਚ ਐਨ.ਐਸ.ਐਸ. ਦੇ ਵਾਲੰਟੀਅਰਾਂ ਨੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਅਪਣਾਉਣ ਅਤੇ ਪੋਸ਼ਣ ਨੂੰ ਤਰਜੀਹ ਦੇਣ ਦੇ ਵਾਅਦੇ ਲਿਖ ਕੇ ਉਤਸ਼ਾਹ ਨਾਲ ਭਾਗ ਲਿਆ। ਵਾਲ ਹੁਣ ਬਿਹਤਰ ਸਿਹਤ ਲਈ ਪ੍ਰੇਰਨਾਦਾਇਕ ਵਚਨਬੱਧਤਾਵਾਂ ਨਾਲ ਭਰੀ ਹੋਈ ਹੈ, ਜੋ ਧਿਆਨ ਨਾਲ ਖਾਣ ਦੇ ਸਾਂਝੇ ਸਮਰਪਣ ਨੂੰ ਦਰਸਾਉਂਦੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸੰਤੁਲਿਤ ਆਹਾਰ ਸਬੰਧੀ ਜਾਗਰੂਕ ਵੀ ਕੀਤਾ ਗਿਆ।

ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਮੌਕੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਲਜ ਵਿੱਚ ਸਤੰਬਰ ਮਹੀਨੇ ਨੂੰ ਪੋਸ਼ਨ ਮਹੀਨੇ ਵਜੋਂ ਮਨਾਇਆ ਜਾ ਰਿਹਾ। ਜਿਸ ਵਿੱਚ ਵਿਦਿਆਰਥੀਆਂ ਨੂੰ ਸੰਤੁਲਿਤ ਆਹਾਰ ਅਤੇ ਮਨੁੱਖੀ ਸਿਹਤ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਐਨ.ਐਸ.ਐਸ. ਵਿੰਗ ਦੇ ਪ੍ਰੋਗਰਾਮ ਅਫਸਰ ਡਾ. ਦਵਿੰਦਰ ਸਿੰਘ, ਡਾ. ਸਪਨਾ ਅਤੇ ਡਾ. ਜਗਤਾਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਅੱਜ ਦੀ ਇਸ ਗਤੀਵਿਧੀ ਦਾ ਮਨੋਰਥ ਵਿਦਿਆਰਥੀਆਂ ਨੂੰ ਸੰਤੁਲਿਤ ਆਹਾਰ ਸਬੰਧੀ ਜਾਗਰੂਕ ਕਰਨਾ ਅਤੇ ਚੰਗੀ ਸਿਹਤ ਲਈ ਪ੍ਰੇਰਿਤ ਕਰਨਾ ਸੀ। ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਸੀ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਐਨ.ਐਸ.ਐਸ. ਨਾਲ ਜੁੜੇ ਹੋਏ ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੇ ਸਟਾਫ ਮੈਂਬਰਾਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *