ਪੰਜਾਬਪਟਿਆਲਾ

ਪਟਿਆਲਾ ‘ਚ ਸ਼ਹਿਰੀ ਪ੍ਰਧਾਨ ਵਿੱਕੀ ਰਿਵਾਜ ਸਦਕਾ ਯੂਥ ਫਾਰ ਮੁਹਿੰਮ ਨੂੰ ਵੱਡਾ ਹੁੰਗਾਰਾ

ਨੌਜਵਾਨਾਂ ਨੇ ਅਕਾਲੀ ਦਲ ਨਾਲ ਜੁੜਨ ਲਈ ਵਹੀਰਾਂ ਕੱਤੀਆਂ
ਪਟਿਆਲਾ : (ਕੰਵਰ ਬੇਦੀ) ਸ਼੍ਰੋਮਣੀ ਅਕਾਲੀ ਦਲ ਵੱਲੋਂ 117 ਵਿਧਾਨ ਸਭਾ ਹਲਕਿਆਂ ਵਿਚ ਯੂਥ ਫਾਰ ਪੰਜਾਬ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਣ ਲ ੱਗ ਪਿਆ, ਜਿਸ ਦੀ ਮਿਸਾਲ ਪਟਿਆਲਾ ਵਿਚ ਯੂਥ ਫਾਰਮ ਪੰਜਾਬ ਮੁਹਿੰਮ ਵਿਚ ਹਿੱਸਾ ਲੈ ਰਹੇ ਨੌਜਵਾਨਾਂ ਦੇ ਜਨ ਸੈਲਾਬ ਤੋਂ ਮਿਲਦੀ ਹੈ, ਜਿਸ ਨਾਲ ਅਕਾਲੀ ਸਰਕਾਰ ਦੀ ਪੰਜਾਬ ਦੇ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਨੂੰ ਬੂਰ ਪੈਣ ਲੱਗ ਪਿਆ ਹੈ।

ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਵੱਲੋਂ ਸ਼ਹਿਰ ਦੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ। ਨੌਜਵਾਨਾਂ ਵੱਲੋਂ ਅਕਾਲੀ ਦਲ ਨਾਲ ਜੁੜਨ ਲਈ ਭਰੇ ਜਾ ਰਹੇ ਫਾਰਮ ਅਤੇ ਉਨ੍ਹਾਂ ‘ਚ ਵੇਖਿਆ ਜਾ ਰਿਹਾ ਉਤਸ਼ਾਹ ਇਸ ਗੱਲ ਦਾ ਪ੍ਰਮਾਣ ਹੈ ਕਿ ਨੌਜਵਾਨ ਅਕਾਲੀ ਦਲ ਨਾਲ ਜੁੜਨ ਲਈ ਆਪ ਮੁਹਾਰੇ ਹੋ ਕੇ ਤੁਰਨ ਲੱਗ ਪਏ ਹਨ।
ਸ਼ਹਿਰੀ ਪ੍ਰਧਾਨ ਵਿੱਕੀ ਰਿਵਾਜ ਵੱਲੋਂ ਸ਼ਹਿਰ ਦੇ ਕਾਲਜਾਂ ‘ਚ ਜਾ ਕੇ ਵਿਦਿਆਰਥੀਆਂ ਨੂੰ ਅਕਾਲੀ ਦਲ ਨਾਲ ਜੁੜਨ ਲਈ ਪ੍ਰੇਰਨਾ ਅਤੇ ਵੋਟਾਂ ਨੂੰ ਪੱਕਾ ਕਰਨ ਅਕਾਲੀ ਦਲ ਲਈ ਸ਼ੁਭ ਸੰਕੇਤ ਨਜ਼ਰ ਆ ਰਿਹਾ ਹੈ। ਸਰਕਾਰ ਦੀਆਂ ਵਿਲੱਖਣ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣਾ, ਜਿਨਾਂ ‘ਚ ਆਟਾ ਦਾਲ, ਪੈਨਸ਼ਨ, ਸ਼ਗਨ, ਮਾਈ ਭਾਗੋ ਵਿਦਿਆ ਸਕੀਮ ਅਤੇ ਅਨੇਕਾਂ ਹੋਰ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੈ ਅਹਿਦ ਨੂੰ ਲੈ ਕੇ ਸ਼ਹਿਰੀ ਪ੍ਰਧਾਨ ਸਫਲ ਹੁੰਦੇ ਨਜ਼ਰ ਆ ਰਹੇ ਹਨ।
ਪਿਛਲੇ 9 ਸਾਲਾਂ ਤੋਂ ਵੱਧ ਸਮੇਂ ਦੌਰਾਨ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਣਾ ਅਤੇ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਰਾਹੀਂ 50 ਹਜ਼ਾਰ ਰੁਪਏ ਦਾ ਵਿਆਜ ਮੁਕਤ ਫ਼ਸਲੀ ਕਰਜ਼ਾ ਦੇਣ ਦਾ ਉਪਰਾਲਾ ਸਰਕਾਰ ਦੀ ਵਿਲੱਖਣ ਪਹਿਲਕਦਮੀ ਹੈ, ਜਿਸ ਨੂੰ ਸੂਬੇ ਦੇ ਲੋਕ ਪਸੰਦ ਕਰਨ ਲੱਗ ਪਏ ਹੈ। ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਨੇ ਦਾ ਮੰਨਣਾ ਹੈ ਕਿ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਅਕਾਲੀ-ਭਾਜਪਾ ਗਠਜੋੜ ਦੇ ਹੱਕ ਵਿਚ ਇਕ ਵੱਡੀ ਲਹਿਰ ਚੱਲ ਰਹੀ ਹੈ ਅਤੇ ਅਕਾਲੀ ਦਲ ਦੀ ਇਸ ਸੁਨਾਮੀ ਅੱਗੇ ਕਾਂਗਰਸ ਅਤੇ ‘ਆਪ’ ਕਿਤੇ ਵੀ ਟਿਕ ਨਹੀਂ ਪਾਏਗੀ। ਸ਼ਹਿਰੀ ਪ੍ਰਧਾਨ ਵਿੱਕੀ ਰਿਵਾਜ ਲੋਕਾਂ ‘ਚ ਜਾ ਕੇ ਇਹ ਗੱਲ ਰੱਖਣ ਵਿਚ ਸਫਲ ਹੋ ਰਹੇ ਹਨ ਕਿ ਕੈਪਟਨ ਨੇ ਸੂਬੇ ਲਈ ਕੁਝ ਵੀ ਨਹੀਂ ਕੀਤਾ ਅਤ ਇਥੋਂ ਤੱਕ ਕਿ ਕਾਂਗਰਸ ਦੇ ਵਿਧਾਇਕ ਵੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੀ ਇਕ ਵੀ ਪ੍ਰਾਪਤੀ ਨੂੰ ਗਿਣਾਉਣ ਤੋਂ ਪੂਰੀ ਤਰ੍ਹਾਂ ਅਸਮਰੱਥ ਹਨ।

Leave a Reply

Your email address will not be published. Required fields are marked *