ਦਿਲਜੀਤ ਸਿੰਘ ਬੇਦੀ ਨੇ ਸਤਪਾਲ ਦਾਨਿਸ਼ ਦੀ ਧਰਮ ਪਤਨੀ ਦੇ ਅਕਾਲ ਚਲਾਣੇ ਤੇ ਦੁਖ ਪ੍ਰਗਟਾਇਆ
ਅੰਮ੍ਰਿਤਸਰ:- 2 ਅਕਤੂਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਅਤੇ ਸ਼੍ਰੋ:ਗੁ:ਪ੍ਰ ਕਮੇਟੀ ਦੇ ਸਾਬਕਾ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪ੍ਰਮੱਖ ਆਰਟਿਸਟ ਸ. ਸਤਪਾਲ ਸਿੰਘ ਦਾਨਿਸ਼ ਦੀ ਧਰਮ ਪਤਨੀ ਸ੍ਰੀ ਮਤੀ ਮਧੂ ਬਾਲਾ ਦੇ ਸਦੀਵੀ ਅਕਾਲ ਚਲਾਣੇ ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਾਨਿਸ਼ ਪਰਿਵਾਰ ਦੇ ਵਡੇਰਿਆਂ ਦਾ ਜੀਵਨ ਸਚੱਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਦੀ ਨਿਕਾਸ਼ੀ ਸੇਵਾ ਵਿੱਚ ਵੱਡਮੁਲਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਰਾਸਤ ਨਾਲ ਸਬੰਧਤ ਪ੍ਰਮੁੱਖ ਆਰਟਿਸਟ ਸੱਚਖੰਡ ਵਾਸੀ ਸ. ਗਿਆਨ ਸਿੰਘ ਨਿਕਾਸ਼ ਤੋਂ ਪੀੜੀ ਦਰ ਪੀੜੀ ਸਿੱਖ ਵਿਰਾਸਤ ਨਾ ਜੁੜਿਆ ਆ ਰਿਹਾ ਹੈ। ਇਥੇ ਇਹ ਵਰਨਯੋਗ ਹੈ ਕਿ ਸਵਰਗੀ ਮਧੂਬਾਲਾ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਸ. ਬੇਦੀ ਨੇ ਸ. ਸਤਪਾਲ ਸਿੰਘ ਦਾਨਿਸ਼ ਤੇ ਉਸ ਦੇ ਪਰਿਵਾਰ ਨਾਲ ਇਸ ਦੁਖ ਦੀ ਘੜੀ ਵਿੱਚ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੁੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।

