ਦੇਬਾਸ਼ੀਸ਼ ਮਜੂਮਦਾਰ ਨੂੰ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵੇਂ ਮੈਂਬਰ ਵਜੋਂ ਮੁੱਖ ਮੰਤਰੀ ਨੇ ਸਹੁੰ ਚੁਕਾਈ
ਚੰਡੀਗੜ੍ਹ, 23 ਅਗਸਤ (ਮਧੂਸਾਰ ਬਿਊਰੋ)
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇੱਥੇ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵੇਂ ਨਿਯੁਕਤ ਮੈਂਬਰ ਦੇਬਾਸ਼ੀਸ਼ ਮਜੂਮਦਾਰ ਨੂੰ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਦਿਵਾਈ।
ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ਤੋਂ ਪਹਿਲਾਂ ਮਜੂਮਦਾਰ ਭਾਰਤੀ ਅਕਸ਼ੈ ਊਰਜਾ ਵਿਕਾਸ ਏਜੰਸੀ ਲਿਮੇਟਿਡ (ਇਰੇਡਾ) ਦੇ ਚੇਅਰਮੈਨ ਅਤੇ ਪ੍ਰਬੰਧ ਨਿਦੇਸ਼ਕ ਦੇ ਅਹੁਦੇ ਉੱਤੇ ਕੰਮ ਕਰ ਚੁੱਕੇ ਹਨ। ਉਹ 28 ਫਰਵਰੀ, 2014 ਨੂੰ ਇਸ ਅਹੁਦੇ ਤੋਂ ਸੇਵਾਮੁਕਤ ਹੋਏ ਸਨ।
ਆਈਆਈਟੀ, ਦਿੱਲੀ ਤੋਂ ਇਲੈਕਟ੍ਰਿਕਲ ਇੰਜੀਨੀਅਰਿੰਗ ਵਿਚ ਗ੍ਰੈਜੁਏਟ ਸ੍ਰੀ ਮਜੂਮਦਾਰ ਇਰੇਡਾ ਵਿਚ ਮਹਾ ਪ੍ਰਬੰਧਕ (ਸੌਰ ਊਰਜਾ), ਅਕਸ਼ੈ ਊਰਜਾ ਪ੍ਰਣਾਲੀ ਲਿਮੇਟਿਡ ਦੇ ਮਹਾਪ੍ਰਬੰਧਕ (ਐਸਪੀਵੀ) ਅਤੇ ਡਿਪਟੀ ਮੈਨੇਜਰ ਭਾਰਤ ਹੈਵੀ ਇਲੈਕਟ੍ਰਿਕਲ ਲਿਮੇਟਿਡ ਵਿਚ ਇੰਜੀਨੀਅਰ ਟ੍ਰੇਨੀ ਦੇ ਅਹੁਦੇ ਉੱੇਤੇ ਵੀ ਆਪਣੀ ਸੇਵਾਵਾਂ ਦੇ ਚੁੱਕੇ ਹਨ।
ਇਸ ਮੌਕੇ ਉੱਤੇ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਜਗਜੀਤ ਸਿੰਘ, ਬਿਜਲੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਨ ਗੁਪਤਾ ਤੇ ਪ੍ਰਧਾਨ ਸਕੱਤਰ ਵਿਨੀਤ ਗਰਗ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਰਾਜੇਸ਼ ਗੁਪਤਾ, ਸੂਚਨਾ ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸਮੀਰ ਪਾਲ ਸਰੋਂ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

