ਪਟਿਆਲਾ

ਮਹਾਂਰਿਸ਼ੀ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ ਅੱਜ ਦੀ ਰੈਲੀ ਮੁਲਤਵੀ 24 ਅਕਤੂਬਰ ਨੂੰ ਹੋਵੇਗਾ ਐਲਾਨ।

ਪਟਿਆਲਾ : ()16 ਅਕਤੂਬਰ :-(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਅੱਜ ਇਥੇ ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਕਰਮਚਾਰੀਆਂ ਦੀ ਹੰਗਾਮੀ ਮੀਟਿੰਗ ਸ੍ਰੀ ਰਾਜੇਸ਼ ਕੁਮਾਰ ਗੋਲੂ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਹੋਈ ਜਿਸ ਵਿਚ ਸਵਰਨ ਸਿੰਘ ਬੰਗਾ ਜ਼ਿਲ੍ਹਾ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ, ਭਰਵੀਂ ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਸ੍ਰਿਸ਼ਟੀਕਰਤਾ ਮਹਾਂਰਿਸ਼ੀ ਵਾਲਮੀਕਿ ਸੁਆਮੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪ੍ਰੋਗਰਾਮਾਂ ਨੂੰ ਵਿਚਾਰਦਿਆਂ ਸਰਵਸੰਮਤੀ ਨਾਲ

ਅੱਜ ਤੋਂ ਸ਼ੁਰੂ ਹੋਣ ਵਾਲੇ ਆਪਣੀਆਂ ਮੰਗਾਂ ਆਊਟਸੋਰਸ ਏਜੰਸੀਆਂ ਨੂੰ ਬਾਹਰ ਕੱਢਕੇ ਸਿੱਧੀ ਪੱਕੀ ਭਰਤੀ ਕਰਨੀ, ਠੇਕਾ ਆਧਾਰਿਤ ਕਰਮਚਾਰੀਆਂ ਨੂੰ ਰੈਗੂਲਰ ਆਰਡਰ ਜਾਰੀ ਕਰਨਾ ਆਦਿ ਨੂੰ ਲੈਕੇ ਸੰਘਰਸ਼ਾਂ ਨੂੰ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਫੈਸਲਾ ਕੀਤਾ ਕਿ 24 ਅਕਤੂਬਰ ਨੂੰ ਗੇਟ ਰੈਲੀ ਕਰਕੇ ਅਗਲੇ ਸੰਘਰਸ਼ ਐਲਾਨੇ ਜਾਣਗੇ, ਹਾਜ਼ਰ ਸਾਥੀਆਂ ਨੇ ਪੂਰੀ ਜ਼ਿੰਮੇਵਾਰੀ ਨਾਲ ਐਕਸ਼ਨਾਂ ਵਿੱਚ ਸ਼ਾਮਲ ਹੋਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਹੋਰਨਾਂ ਤੋਂ ਰਾਮ ਕਿਸ਼ਨ, ਚੇਅਰਮੈਨ, ਰਾਕੇਸ਼ ਕੁਮਾਰ ਕਲਿਆਣ, ਜਨਰਲ ਸਕੱਤਰ, ਮਹਿੰਦਰ ਸਿੰਘ ਜਨਰਲ ਸਕੱਤਰ, ਅਰੁਨ ਕੁਮਾਰ, ਅਜੇ ਕੁਮਾਰ ਸੀਪਾ, ਸੁਰਿੰਦਰਪਾਲ ਦੁੱਗਲ, ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *