ਰੂਪਨਗਰ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਡੇਂਗੂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਨਿਰੰਤਰ ਜਾਰੀ: ਸਿਵਲ ਸਰਜਨ ਰੂਪਨਗਰ

ਰੂਪਨਗਰ, 18 ਅਕਤੂਬਰ:(ਮਧੂਸਾਰ ਬਿਊਰੋ) ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾਕਟਰ ਹਤਿੰਦਰ ਕੌਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਰੂਪਨਗਰ ਡਾਕਟਰ ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ”ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ”ਮੁਹਿੰਮ ਦੇ ਤਹਿਤ ਅੱਜ ਰੋਪੜ ਸ਼ਹਿਰ ਸਮੇਤ ਪੇਂਡੂ ਏਰੀਏ ਵਿੱਚ ਵੀ ਸਿਹਤ ਕਰਮਚਾਰੀਆਂ, ਬਰੀਡਰ ਚੈਕਰ, ਆਸ਼ਾ ਵਰਕਰ, ਸੋਸ਼ਲ ਵਰਕਰ ਅਤੇ ਸਿਹਤ ਕਰਮਚਾਰੀਆਂ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ ਜਿਸ ਵਿਚ ਰੂਪਨਗਰ ਸ਼ਹਿਰ, ਪੇਂਡੂ ਖੇਤਰਾਂ ਅਤੇ ਸਿਹਤ ਕੇਂਦਰਾਂ ਵਿੱਚ ਡੇਂਗੂ ਦਾ ਲਾਰਵਾ ਚੈੱਕ ਕਰਕੇ ਨਸ਼ਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੁਹਿਮ ਤਹਿਤ ਜ਼ਿਲ੍ਹੇ ਦੇ ਸਾਰੇ ਸਿਹਤ ਅਧਿਕਾਰੀ ਅਤੇ ਬਲਾਕਾਂ ਵਿੱਚ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਇਸ ਦੀ ਕਮਾਂਡ ਸੰਭਾਲੀ ਗਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਮੋਕੇ ਤੇ ਮਿਲਿਆ ਡੇਂਗੂ ਦਾ ਲਾਰਵਾ ਨਸ਼ਟ ਕੀਤਾ ਗਿਆ ਅਤੇ ਸਟਾਫ ਵੱਲੋਂ “ਹਰ ਸ਼ੁੱਕਰਵਾਰ-ਡੇੰਗੂ ਤੇ ਵਾਰ“ ਸੰਬੰਧੀ ਜਾਗਰੂਕ ਕੀਤਾ ਗਿਆ।

ਡਾ. ਜਤਿੰਦਰ ਕੌਰ ਅਤੇ ਡਾ. ਸੋਨਾਲੀ ਵੋਹਰਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ, ਮਾਸ ਪੇਸੀਆਂ ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ। ਭੁਪਿੰਦਰ ਸਿੰਘ ਏ.ਐਮ.ਓ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੜੀ ਹਵੇਲੀ ਵਿਖੇ ਡੇਂਗੂ ਦੀ ਬਿਮਾਰੀ ਸਬੰਧੀ ਦੱਸਿਆ ਕਿ ਅੱਜ ਕੱਲ੍ਹ ਡੇਂਗੂ ਦਾ ਸੀਜਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ, ਦੁਕਾਨਾਂ ਅਤੇ ਵਰਕਸਾਪਾਂ ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਗਮਲੇ, ਕੂਲਰਾਂ ਅਤੇ ਫਰਿੱਜ ਦੇ ਬੈਕ ਟਰੇਅ ਆਦਿ ਥਾਵਾਂ ਤੇ ਪਾਣੀ ਨੂੰ ਹਫਤੇ ਚ ਇੱਕ ਦਿਨ ਹਰ ਸੁੱਕਰਵਾਰ ਜਰੂਰ ਸੁਕਾਉਣਾ ਚਾਹੀਦਾ ਹੈ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ ਸਿਹਤ ਵਿਭਾਗ ਦੀਆਂ ਟੀਮਾਂ ਵਿੱਚ ਰੂਪਨਗਰ ਸਹਿਰ ਚ ਸਿਹਤ ਕਰਮਚਾਰੀ ਸਟੂਡੈਂਟਸ ਦੇ ਸਹਿਯੋਗ ਨਾਲ ਟੀਮਾਂ ਬਣਾ ਕੇ ਡੇਂਗੂ ਦਾ ਲਾਰਵਾ ਨਸਟ ਕਰਵਾਇਆ ਅਤੇ ਬਚਾਅ ਲਈ ਜਾਗਰੂਕਤਾ ਉਹਨਾਂ ਦੱਸਿਆ ਕਿ ਡੇਂਗੂ ਸਬੰਧੀ ਜੇਕਰ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਰੁੱਪ ਮੀਟਿੰਗਾਂ ਅਤੇ ਪ੍ਰੈਸ ਕਵਰੇਜ ਕਰਵਾ ਕੇ ਡੇਂਗੂ ਤੋਂ ਬਚਾਅ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਟੀਮ ਵਲੋ ਅੱਜ ਆਦਰਸ਼ ਕਾਲੋਨੀ, ਮਿਲ ਨਗਰ, ਪ੍ਰੀਤ ਕਲੋਨੀ, ਮੀਰਾ ਬਾਈ ਚੌਂਕ, ਪੱਕਾ ਬਾਘ ਅਤੇ ਸਦਾਵਰਤ ਵਿਖੇ ਸਰਵੇ ਕੀਤਾ ਗਿਆ। ਇਸ ਮੌਕੇ ਉਤੇ ਗੁਰਵਿੰਦਰ ਸਿੰਘ, ਤਜਿੰਦਰ ਸਿੰਘ, ਜਸਵੰਤ ਸਿੰਘ, ਹਰਦੀਪ ਸਿੰਘ, ਸੁਰਿੰਦਰ ਸਿੰਘ ਅੱਤੇ ਗਗਨਦੀਪ ਸਿੰਘ ਐਮ. ਪੀ. ਐਚ. ਡਬਯੂ (ਮੇਲ), ਬ੍ਰੀਡਿੰਗ ਚੈਕਰ ਕ੍ਰਿਸ਼ਨ, ਰੋਹਿਤ, ਵਰਿੰਦਰ ਭੱਟੀ, ਸਤਨਾਮ ਸਿੰਘ, ਸ਼ਿੰਗਾਰਾ ਅੱਤੇ ਅਰੁਨ ,ਐਮ. ਸੀ. ਐਸ. ਆਈ ਸਚਿਨ, ਕੁਲਦੀਪ, ਆਸ਼ੂ, ਪ੍ਰਹਾਨ ਅਤੇ ਕੁਲਵੰਤ ਹਾਜ਼ਰ ਸਨ।

Leave a Reply

Your email address will not be published. Required fields are marked *