ਰੂਪਨਗਰ

ਸਿਵਲ ਹਸਪਤਾਲ ਰੂਪਨਗਰ ਦੇ ਆਈ.ਸੀ.ਟੀ.ਸੀ. ਕੇਂਦਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

ਰੂਪਨਗਰ, 21 ਅਕਤੂਬਰ: (ਮਧੂਸਾਰ ਬਿਊਰੋ) ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਆਈ.ਸੀ.ਟੀ.ਸੀ. ਕੇਂਦਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਥੇੜਾ ਦੀਆਂ ਵਿਦਿਆਰਥਣਾਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਬੋਲਦਿਆਂ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਕਿਹਾ ਕਿ ਅਜੋਕੇ ਯੁੱਗ ਦੇ ਵਿੱਚ ਜਰੂਰੀ ਹੈ ਕਿ ਐਚਆਈਵੀ ਅਤੇ ਏਡਜ ਵਰਗੀਆਂ ਹੋਰ ਬਿਮਾਰੀਆਂ ਬਾਰੇ ਸਮੇਂ ਸਿਰ ਚੇਤਨ ਹੋਇਆ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਸ-ਪਾਸ ਇਨ੍ਹਾਂ ਬਿਮਾਰੀਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਐਚਆਈਵੀ ਜਾਂ ਏਡਜ ਨਾਲ ਪੀੜ੍ਹਤ ਹਨ ਉਨ੍ਹਾਂ ਪ੍ਰਤੀ ਪਿਆਰ ਅਤੇ ਇੱਜਤ ਵਾਲਾ ਰਵੱਈਆ ਰੱਖਣਾ ਚਾਹੀਦਾ ਹੈ

ਅਤੇ ਦੂਜਿਆਂ ਨੂੰ ਵੀ ਸਮਝਾਉਣਾ ਚਾਹੀਦਾ ਹੈ ਤਾਂ ਜੋ ਉਹ ਵੀ ਇਸ ਦੀ ਰੋਕਥਾਮ ਵਿੱਚ ਸਹਿਯੋਗ ਕਰ ਸਕਣ ਸਾਡੇ ਪਿਆਰ ਅਤੇ ਸਹਿਯੋਗ ਨਾਲ ਉਹਨਾਂ ਨੂੰ ਸਹਾਰਾ ਮਿਲੇਗਾ ਅਤੇ ਉਹ ਲੰਮੇ ਸਮੇਂ ਤੱਕ ਸਿਹਤਮੰਦ ਜਿੰਦਗੀ ਜੀਅ ਸਕਣਗੇ। ਇਸ ਮੌਕੇ ਡਾ. ਹਰਲੀਨ ਕੌਰ ਵੱਲੋਂ ਸੰਪੂਰਨ ਸੁਰੱਖਿਆ ਕੇਂਦਰ ਸਬੰਧੀ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਦੱਸਿਆ ਗਿਆ। ਇਸ ਦੇ ਨਾਲ ਹੀ ਆਈਸੀਟੀਸੀ ਕਾਉਂਸਲਰ ਮੈਡਮ ਅਨੁਰਾਧਾ ਵੱਲੋਂ ਵੀ ਬੱਚਿਆਂ ਨੂੰ ਆਈ.ਸੀ.ਟੀ.ਸੀ. ਅਤੇ ਏ.ਆਰ.ਟੀ. ਕੇਂਦਰ ਵਿਖੇ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਿਹਤ ਸੁਵਿਧਾਵਾਂ ਅਤੇ ਆਰ.ਟੀ.ਆਈ./ ਐਸ.ਟੀ.ਆਈ. ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲੀ ਵਿਦਿਆਰਥਣਾਂ ਵੱਲੋਂ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਵੀ ਹਿੱਸਾ ਲਿਆ ਗਿਆ। ਇਸ ਦੌਰਾਨ ਐਸ.ਐਮ.ਓ. ਸਿਵਲ ਹਸਪਤਾਲ ਰੂਪਨਗਰ ਡਾ. ਉਪਿੰਦਰਜੀਤ ਸਿੰਘ, ਡਾ. ਕਮਲਦੀਪ, ਡਾ. ਪੁਨੀਤ ਸੈਣੀ, ਕੇਂਦਰ ਦੇ ਸਟਾਫ ਮੈਂਬਰ ਅਤੇ ਸਕੂਲੀ ਵਿਦਿਆਰਥੀਆਂ ਨਾਲ ਆਏ ਹੋਏ ਉਹਨਾਂ ਦੇ ਸਕੂਲੀ ਅਧਿਆਪਕ ਹਾਜ਼ਰ ਸਨ।

Leave a Reply

Your email address will not be published. Required fields are marked *