ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬ

ਖਾਲਸਾ ਕਾਲਜ ਦੇ ਪੱਤਰਕਾਰੀ ਦੀ ਪ੍ਰੋ: ਸੁਰਭੀ ਸ਼ਮਾ ਨੇ ਯੂਜੀਸੀ ਨੈੱਟ ਪ੍ਰੀਖਿਆ ਪਾਸ ਕੀਤੀ

ਅੰਮ੍ਰਿਤਸਰ, 22 ਅਕਤੂਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਖਾਲਸਾ ਕਾਲਜ ਦੀ ਫੈਕਲਟੀ ਮੈਂਬਰ ਅਤੇ ਬੈਚਲਰ ਐਂਡ ਮਾਸਟਰਜ਼ ਇਨ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ-2021 ਬੈਚ ਦੀ ਪਾਸ ਆਊਟ ਵਿਦਿਆਰਥਣ ਪ੍ਰੋ: ਸੁਰਭੀ ਸ਼ਰਮਾ ਨੇ ਪੱਤਰਕਾਰੀ ਅਤੇ ਜਨ ਸੰਚਾਰ ’ਚ ਆਪਣੀ ਯੂ. ਜੀ. ਸੀ. ਨੈੱਟ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਪ੍ਰਿੰਸੀਪਲ ਡਾ: ਮਹਿਲ ਸਿੰਘ ਨੇ ਸੁਰਭੀ ਸ਼ਰਮਾ ਨੂੰ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ ਅਤੇ ਇਸ ਦੇ ਨਾਲ-ਨਾਲ ਵਿਭਾਗ ਮੁਖੀ ਡਾ. ਸਾਨੀਆ ਮਰਵਾਹਾ ਅਤੇ ਫੈਕਲਟੀ ਦੁਆਰਾ ਕੀਤੇ ਗਏ ਮਿਹਨਤੀ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਹਮੇਸ਼ਾਂ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਅਧਿਆਪਕਾਂ ਦੀ ਮਿਹਨਤ ਨਾਲ ਅਜਿਹੇ ਨਤੀਜੇ ਸਾਹਮਣੇ ਆਉਂਦੇ ਹਨ। ਇਸ ਮੌਕੇ ਪ੍ਰੋ: ਸ਼ਰਮਾ ਨੇ ਨੈਟ ਪ੍ਰੀਖਿਆ ਦੀ ਤਿਆਰੀ ’ਚ ਲਗਾਤਾਰ ਸਹਿਯੋਗ ਅਤੇ ਮਾਰਗਦਰਸ਼ਨ ਲਈ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *