ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਸਮੂਹ ਅਧਿਕਾਰੀ DD
ਰੂਪਨਗਰ, 23 ਅਕਤੂਬਰ (ਮਧੂਸਾਰ ਬਿਊਰੋ) : ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਤਨਦੇਹੀ ਨਾਲ ਕੰਮ ਕਰਨ। ਹਰੇਕ ਵਿਭਾਗੀ ਅਧਿਕਾਰੀ ਆਪਣੇ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਉਣ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਨੂੰ ਮਿਲੇ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਚੰਦਰਜਯੋਤੀ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਦੌਰਾਨ ਉਹਨਾਂ ਵੱਖ ਵੱਖ ਵਿਭਾਗਾਂ ਵੱਲੋਂ ਚਲਾਈ ਜਾਂਦੀਆਂ ਸਕੀਮਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਨ੍ਹਾਂ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਸਹੀ ਤਰੀਕੇ ਨਾਲ ਪਹੁੰਚਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸਕੀਮ ਅਧੀਨ ਰਾਜ ਸਰਕਾਰ ਵੱਲੋਂ ਪ੍ਰਾਪਤ ਟੀਚਿਆਂ ਨੂੰ ਦਹੁਰਾਉਂਦਿਆਂ ਸਮੂਹ ਅਧਿਕਾਰੀਆਂ ਨੂੰ ਦਿੱਤੇ ਟੀਚੇ ਨੂੰ ਪੂਰਾ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਹਦਾਇਤ ਕੀਤੀ ਗਈ ਅਤੇ ਕਿਹਾ ਕਿ ਇਸ ਸੰਬਧੀ ਕਿਸੇ ਤਰ੍ਹਾਂ ਦੀ ਅਣਗਿਹਲੀ ਨਾ ਵਰਤੀ ਜਾਵੇ।
ਉਨ੍ਹਾਂ ਮਗਨਰੇਗਾ ਸਕੀਮ ਅਧੀਨ ਵੱਖ-ਵੱਖ ਬਲਾਕਾਂ ਵਿੱਚ ਚੱਲ ਰਹੇ ਮਾਡਲ ਦੇ ਕੰਮਾਂ ਅਤੇ ਸਕੂਲਾ ਵਿੱਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਬੀ.ਡੀ.ਪੀ.ਓਜ਼ ਨੂੰ ਪ੍ਰਗਤੀ ਨੂੰ ਵਾਚਨ ਦੀ ਹਦਾਇਤ ਕੀਤੀ ਤਾਂ ਜੋ ਜਲਦ ਤੋਂ ਜਲਦ ਇਨ੍ਹਾਂ ਕੰਮਾਂ ਨੂੰ ਮੁਕਮੰਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਡਿਪਟੀ ਮੈਡੀਕਲ ਅਫਸਰ ਡਾ. ਬਲਦੇਵ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਰਵਿੰਦਰ ਸਿੰਘ ਰਾਹੀ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਜੰਗਲਾਤ ਅਫਸਰ ਹਰਜਿੰਦਰ ਸਿੰਘ, ਬੀਡੀਪੀਓ ਈਸ਼ਾਨ ਚੌਧਰੀ, ਬੀਡੀਪੀਓ ਹਰਕੀਰਤ ਸਿੰਘ, ਬੀਡੀਪੀਓ ਰਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਰੰਜਨਾ ਕਟਿਆਲ, ਐਕਸੀਅਨ ਹਰਜੀਤਪਾਲ ਸਿੰਘ, ਪਲੇਸਮੈਂਟ ਅਫਸਰ ਮੀਨਾਕਸ਼ੀ ਬੇਦੀ, ਬਲਾਕ ਮਿਸ਼ਨ ਮੈਨੇਜਰ ਗੁਰਪ੍ਰੀਤ ਸਿੰਘ, ਸੁਪਰਡੈਂਟ ਰਮਾਂ ਕਾਂਤ ਅਤੇ ਸਮੂਹ ਵਿਭਾਗਾਂ ਤੋਂ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

