ਪਟਿਆਲਾ

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਸੰਦੀਪ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 25 ਅਕਤੂਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਸੰਦੀਪ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਦੇ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਡਾ. ਸੰਦੀਪ ਕੌਰ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵਿੱਚ ਅਧਿਆਪਕ ਅਤੇ ਮੁਖੀ ਵਜੋਂ ਕਾਰਜਸ਼ੀਲ ਹਨ।

ਉਨ੍ਹਾਂ ਵੱਲੋਂ ਅਹੁਦਾ ਸੰਭਾਲ਼ੇ ਜਾਣ ਮੌਕੇ ਇਸ ਚੇਅਰ ਦੇ ਸਾਬਕਾ ਮੁਖੀ ਡਾ. ਦਲਜੀਤ ਸਿੰਘ ਤੋਂ ਇਲਾਵਾ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਤੋਂ ਅਧਿਆਪਕ ਡਾ. ਮੁਹੰਮਦ ਇਦਰੀਸ, ਡਾ. ਪਰਨੀਤ ਕੌਰ ਢਿੱਲੋਂ, ਡਾ. ਕਰਮਜੀਤ ਮਲਹੋਤਰਾ, ਡਾ. ਕੁਲਬੀਰ ਸਿੰਘ ਬਾਦਲ ਆਦਿ ਮੌਜੂਦ ਰਹੇ।

Leave a Reply

Your email address will not be published. Required fields are marked *