ਪੰਜਾਬਪਟਿਆਲਾ

ਪੰਜਾਬੀ ਲੋਕ ਮੰਚ ਦਿੱਲੀ ਵੱਲੋਂ ਡਾ. ਦਰਸ਼ਨ ਸਿੰਘ ‘ਆਸ਼ਟ’ ਦਾ ਸਨਮਾਨ

ਪਟਿਆਲਾ 26 ਅਗਸਤ (ਮਧੂਸਾਰ ਬਿਊਰੋ)
ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਾਰਜਸ਼ੀਲ ਅਤੇ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਡਾ. ਦਰਸ਼ਨ ਸਿੰਘ ਆਸ਼ਟ ਨੂੰ ਉਹਨਾਂ ਦੀਆਂ ਪੰਜਾਬੀ ਭਾਸ਼ਾ ਅਤੇ ਸਾਹਿਤ ਪ੍ਰਤੀ ਸੇਵਾਵਾਂ ਪ੍ਰਤੀ ਪੰਜਾਬੀ ਲੋਕ ਮੰਚ ਦਿੱਲੀ ਵੱਲੋਂ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੇ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ ਵੱਲੋਂ ਪ੍ਰਦਾਨ ਕੀਤਾ ਗਿਆ।

ਮੰਚ ਦੇ ਜਨਰਲ ਸਕੱਤਰ ਪ੍ਰੋਫੈਸਰ ਪ੍ਰਿਥਵੀ ਰਾਜ ਥਾਪਰ ਨੇ ਕਿਹਾ ਕਿ ਮੰਚ ਪੰਜਾਬੀ ਭਾਸ਼ਾ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਕੇ ਆਪਣੇ ਮਕਸਦ ਨੂੰ ਅੱਗੇ ਤੋਰ ਰਿਹਾ ਹੈ। ਇਸ ਸਾਹਿਤਕ ਸਮਾਗਮ ਵਿਚ ਸਭ ਤੋਂ ਪਹਿਲਾਂ ਉਘੇ ਵਿਦਵਾਨ ਅਤੇ ਪੰਜਾਬੀ ਭਾਸ਼ਾ ਹਿਤੈਸ਼ੀ ਡਾ. ਹਰਮੀਤ ਸਿੰਘ ਨੇ ਸਭ ਦਾ ਨਿੱੱਘਾ ਸੁਆਗਤ ਕੀਤਾ।ਉਪਰੰਤ ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਸਾਨੂੰ ਆਪਣੀ ਭਾਸ਼ਾ, ਸਾਹਿਤ, ਵਿਰਾਸਤ, ਇਤਿਹਾਸ ਅਤੇ ਸਭਿਆਚਾਰ ਨੂੰ ਕਦੇ ਨਹੀਂ ਭੁਲਾਉਣਾ ਚਾਹੀਦਾ। ਇਸ ਸਮਾਗਮ ਵਿਚ ਉਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਡਾ. ਹਰਬੰਸ ਸਿੰਘ ਚਾਵਲਾ, ਡਾ. ਹਰਬੰਸ ਕੌਰ ਸਾਗੂ, ਕਹਾਣੀਕਾਰ ਹਰਭਜਨ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਰਾਜਵੰਤ ਕੌਰ ਪੰਜਾਬੀ, ਡਾ. ਪਰਮਜੀਤ ਕੌਰ ਪਾਹੁਲ,ਮਨਦੀਪ ਕੌਰ ਬਖ਼ਸ਼ੀ, ਭਾਈ ਮਨਿੰਦਰਪਾਲ ਸਿੰਘ, ਪ੍ਰੋ. ਹਰਮਿੰਦਰ ਸਿੰਘ ਅਰੋੜਾ, ਅਸ਼ੋਕ ਵਾਸ਼ਿਸ਼ਠ, ਰਣਜੀਤ ਸਿੰਘ,ਪ੍ਰਕਾਸ਼ ਸਿੰਘ ਗਿੱਲ, ਜਸਵੰਤ ਸੇਖਵਾਂ ਸਰਬਸ਼ਕਤੀਮਾਨ, ਅਮਰਜੀਤ ਸਿੰਘ ਅਮਰ ਅਤੇ ਨੈਸ਼ਨਲ ਬੁਕ ਟਰੱਸਟ ਦੇ ਸਾਬਕਾ ਸੰਪਾਦਕ ਡਾ. ਬਲਦੇਵ ਸਿੰਘ ਬੱਦਨ ਆਦਿ ਸਾਹਿਤਕਾਰ ਸ਼ਾਮਿਲ ਸਨ।

Leave a Reply

Your email address will not be published. Required fields are marked *