ਪਟਿਆਲਾ

ਖੇਤੀਬਾੜੀ ਵਿਭਾਗ ਵੱਲੋਂ ਖਾਦਾਂ ਦੀ ਵਰਤੋਂ ਸਬੰਧੀ ਕਿਸਾਨਾਂ ਨੂੰ ਦਿੱਤੀ ਗਈ ਜਾਣਕਾਰੀ

ਬੇਲੋੜੀ ਖਾਦਾਂ ਦੀ ਵਰਤੋਂ ਨਾਲ ਕਿਸਾਨਾਂ ਦਾ ਹੁੰਦੇ ਆਰਥਿਕ ਨੁਕਸਾਨ : ਏਡੀਸੀ

ਕਿਸਾਨ ਖੇਤਾਂ ‘ਚ ਜ਼ਮੀਨ ਦੀ ਲੋੜ ਅਨੁਸਾਰ ਹੀ ਖਾਦ ਦੀ ਵਰਤੋਂ ਕਰਨ : ਖੇਤੀਬਾੜੀ ਅਫ਼ਸਰ

ਪਟਿਆਲਾ, 5 ਨਵੰਬਰ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਸਬੰਧੀ ਜਾਣਕਾਰੀ ਦੇਣ ਲਈ ਪਿੰਡ ਪੱਧਰ ‘ਤੇ ਜਾਗਰੂਕਤਾ ਕੈਂਪ ਲਗਾ ਕੇ ਖਾਦਾਂ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਵਿਭਾਗ ਵੱਲੋਂ ਪਿੰਡ ਲਲੌਛੀ, ਰਾਜਗੜ੍ਹ ਤੇ ਕੁਤਬਨਪੁਰ ਸਮੇਤ ਕਰੀਬ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਖੇਤੀਬਾੜੀ ਮਾਹਰਾਂ ਨਾਲ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਵੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁੱਜੇ। ਕੈਂਪ ਦੌਰਾਨ ਏਡੀਸੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲਾਂ ਲਈ ਖਾਦਾਂ ਦੀ ਵਰਤੋਂ ਕਿਸਾਨ ਮਾਹਰਾਂ ਦੀ ਸਲਾਹ ਨਾਲ ਹੀ ਕਰਨ, ਤਾਂ ਜੋ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਹੁੰਦੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਆਦਾ ਖਾਦਾਂ ਅਤੇ ਸਪਰੇਆਂ ਨਾਲ ਫ਼ਸਲ ਦੀ ਗੁਣਵੱਤਾ ‘ਤੇ ਵੀ ਮਾੜਾ ਅਸਰ ਪੈਦਾ ਹੈ ਤੇ ਕਈ ਵਾਰ ਅਨਾਜ ਖਾਣਯੋਗ ਵੀ ਨਹੀਂ ਰਹਿੰਦਾ। ਇਸ ਲਈ ਇਹ ਜ਼ਰੂਰੀ ਹੈ ਕਿ ਖਾਦਾਂ ਦੀ ਵਰਤੋਂ ਮਾਹਰਾਂ ਦੀ ਸਲਾਹ ਅਨੁਸਾਰ ਲੋੜ ਮੁਤਾਬਕ ਹੀ ਕੀਤੀ ਜਾਵੇ।

ਕੈਂਪ ਵਿੱਚ ਖੇਤੀਬਾੜੀ ਅਫ਼ਸਰ ਅਜੈ ਪਾਲ ਸਿੰਘ ਬਰਾੜ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਜ਼ਮੀਨ ਦੀ ਲੋੜ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਣਕ ਦੀ ਫ਼ਸਲ ਵਿੱਚ ਡੀ.ਏ.ਪੀ. ਖਾਦ ਮੁੱਖ ਤੌਰ ਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਵਰਤੀ ਜਾਂਦੀ ਹੈ। ਇਸ ਵਿਚ 46 ਫ਼ੀਸਦੀ ਫਾਸਫੋਰਸ ਦੇ ਨਾਲ-ਨਾਲ 18 ਫ਼ੀਸਦੀ ਨਾਈਟ੍ਰੋਜਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਖਾਦ ਦੇ ਬਦਲ ਵੱਜੋ ਕੁਝ ਹੋਰ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ, ਪਰ ਉਨ੍ਹਾਂ ਦੀ ਲੋੜੀਂਦੀ ਮਾਤਰਾ ਡੀ.ਏ.ਪੀ. ਨਾਲੋਂ ਵੱਖਰੀ ਹੋ ਸਕਦੀ ਹੈ। ਇਹੋ ਜਿਹੀ ਇਕ ਖਾਦ ਐਨ.ਪੀ.ਕੇ. (12:32:16) ਹੈ ਜਿਸ ਵਿੱਚ 32 ਫ਼ੀਸਦੀ ਫਾਸਫੋਰਸ, 12 ਫ਼ੀਸਦੀ ਨਾਈਟ੍ਰੋਜਨ ਅਤੇ 16 ਫ਼ੀਸਦੀ ਪੋਟਾਸ਼ੀਅਮ ਤੱਤ ਮੌਜੂਦ ਹੁੰਦੇ ਹਨ। ਇੱਕ ਬੋਰਾ ਡੀ.ਏ.ਪੀ. ਦੀ ਜਗ੍ਹਾ 1.5 ਬੋਰਾ ਐਨ.ਪੀ.ਕੇ. (12:32:16) ਵਰਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਇਸ ਤੋਂ ਇਲਾਵਾ ਸਿੰਗਲ ਸੁਪਰਫਾਸਫੇਟ ਖਾਦ ਦੇ 3 ਬੋਰਿਆਂ ਜਾਂ ਟ੍ਰਿਪਲ ਸੁਪਰਫਾਸਫੇਟ ਖਾਦ ਦੇ ਇੱਕ ਬੋਰੇ ਦੀ ਵਰਤੋਂ ਡੀ.ਏ.ਪੀ. ਖਾਦ ਦੇ ਇੱਕ ਬੋਰੇ ਦੀ ਜਗ੍ਹਾ ਕਰ ਸਕਦੇ ਹਨ।

Leave a Reply

Your email address will not be published. Required fields are marked *