ਪੰਜਾਬਪਟਿਆਲਾ

ਛੋਟੇਪੁਰ ਦੇ ਖੁਲਾਸਿਆਂ ਨਾਲ ਆਪ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ : ਪ੍ਰੋ. ਚੰਦੂਮਾਜਰਾ

ਛੋਟੇਪੁਰ ‘ਚ ਗੈਰਤ ਹੈ ਤਾਂ ਤੁਰੰਤ ਪਾਰਟੀ ਛੱਡ ਦੇਣ
ਨੈਣ ਕਲਾਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ
ਪਟਿਆਲਾ 26 ਅਗਸਤ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਨੈਣ ਕਲਾਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਪ ਪਾਰਟੀ ਦੀ ਪੋਲ ਖੋਲ੍ਹਦਿਆਂ ਦੱਸ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਪ ਪਾਰਟੀ ਦੀਆਂ ਗੁੰਮਰਾਹਕੁੰਨ ਗੱਲਾਂ ਵਿਚ ਆਉਣ।

ਉਨ੍ਹਾਂ ਕਿਹਾ ਕਿ ਛੋਟੇਪੁਰ ਵੱਲੋਂ ਕੀਤੇ ਖੁਲਾਸਿਆਂ ਨਾਲ ਆਪ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਆਪ ਪਾਰਟੀ ਦੇ ਬਾਰੇ ਕਹਿੰਦਾ ਰਿਹਾ ਹੈ ਕਿ ਆਪ ਸਿੱਖ ਵਿਰੋਧੀ ਪਾਰਟੀ ਅਤੇ ਪਾਰਟੀ ਵਿਚ ਟਿਕਟਾਂ ਪੈਸੇ ਲੈ ਕੇ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਅਗਾਮੀ ਵਿਧਾਨ ਸਭਾ ਚੋਣਾਂ ‘ਚ ਆਪ ਪਾਰਟੀ ਨੂੰ ਮੂੰਹ ਤੋੜ ਜਵਾਬ ਦੇਣਗੇ, ਕਿਉਂਕਿ ਲੋਕਾਂ ਨੂੰ ਵੱਡੇ-ਵੱਡੇ ਦਾਅਵੇ ਕਰਕੇ ਗੁੰਮਰਾਹ ਕੀਤਾ ਜਾ ਰਿਹਾ ਹੈ।
ਇਕ ਸਵਾਲ ਦੇ ਜਵਾਬ ਵਿਚ ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਸੁੱਚਾ ਸਿੰਘ ਛੋਟੇਪੁਰ ਲੂੰ ਅਕਾਲੀ ਦਲ ਸ਼ਾਮਲ ਨਹੀਂ ਕਰੇਗਾ ਕਿਉਂਕਿ ਅਕਾਲੀ ਦਲ ਪਾਰਟੀਆਂ ਛੱਡ ਕੇ ਆਏ ਲੋਕਾਂ ਨੂੰ ਸ਼ਾਮਲ ਨਹੀਂ ਕਰਦਾ। ਪ੍ਰੋ. ਚੰਦੁਮਾਜਰਾ ਨੇ ਆਪ ਆਦਮੀ ਪਾਰਟੀ ਨੂੰ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਪਾਰਟੀ ਹੈ ਅਤੇ ਭਾਵੇਂ ਛੋਟੇਪੁਰ ਦਾ ਸਟਿੰਗ ਆਪਰੇਸ਼ਨ ਵਿਚ ਪੈਸੇ ਲੈਣ ਦੀ ਗੱਲ ਹੋਵੇ ਜਾਂ ਫੇਰ ਦਿੱਲੀ ਵਿਚ ਹੋਏ ਕੰਮਾਂ ਸਬੰਧੀ ਕੈਗ ਦੀ ਰਿਪੋਰਟ ਹੋਵੇ ਆਮ ਆਦਮੀ ਪਾਰਟੀ ਦੀ ਬਿੱਲੀ ਥੈਲੇ ਤੋਂ ਬਾਹਰ ਆ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਛੋਟੇਪੁਰ ਏਨਾ ਬੇਇਜ਼ਤੀ ਸਹਿਣ ਤੋਂ ਬਾਅਦ ਵੀ ਪਾਰਟੀ ਛੱਡਣ ਨੂੰ ਤਿਆਰ ਨਹੀਂ ਹਨ, ਜੇ ਉਨ੍ਹਾਂ ‘ਚ ਥੋੜ੍ਹੀ ਜਿਹੀ ਵੀ ਗੈਰਤ ਹੈ ਤਾਂ ਉਨ੍ਹਾਂ ਨੂੰ ਤੁਰੰਤ ਪਾਰਟੀ ਛੱਡ ਦੇਣੀ ਚਾਹੀਦੀ ਹੈ।

Leave a Reply

Your email address will not be published. Required fields are marked *