ਪਟਿਆਲਾ

ਹਸਪਤਾਲਾਂ ਤੋਂ ਬਾਹਰ ਡਾਕਟਰਾਂ ਵੱਲੋਂ ਵੀ ਫਸਟ ਏਡ ਕਰਨੀ ਪੈਂਦੀ ਹੈ – ਕਾਕਾ ਰਾਮ ਵਰਮਾ।

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡਾਇਰੈਕਟਰ ਪ੍ਰਿੰਸੀਪਲ, ਸਰਕਾਰੀ ਮੈਡੀਕਲ ਕਾਲਜ, ਡਾਕਟਰ ਰਾਜਨ ਸਿੰਗਲਾ ਅਤੇ ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਪਟਿਆਲਾ ਡਾਕਟਰ ਗਰੀਸ ਸਾਹਣੀ ਦੀ ਅਗਵਾਈ ਹੇਠ, ਮੈਡੀਕਲ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ ਬਾਰੇ ਟ੍ਰੇਨਿੰਗ ਕਰਵਾਉਣ ਲਈ ਪ੍ਰਸੰਸਾਯੋਗ ਉਪਰਾਲੇ ਸ਼ੁਰੂ ਕੀਤੇ ਹਨ ਕਿਉਂਕਿ ਹਸਪਤਾਲਾਂ ਤੋਂ ਬਾਹਰ, ਕਿਸੇ ਵੀ ਕੁਦਰਤੀ ਜਾਂ ਮਨੁੱਖੀ ਆਫਤਾਵਾਂ, ਹਾਦਸਿਆਂ ਅਤੇ ਅਚਾਨਕ ਹੋਣ ਵਾਲੇ ਦਿਲ ਦੇ ਦੌਰੇ, ਕਾਰਡੀਅਕ ਅਰੈਸਟ, ਬੇਹੋਸ਼ੀ, ਸਮੇਂ ਪੀੜਤਾਂ ਨੂੰ ਮਰਨ ਤੋਂ ਬਚਾਉਣ ਲਈ ਆਮ ਲੋਕਾਂ ਤੋਂ ਇਲਾਵਾ ਡਾਕਟਰਾਂ ਨਰਸਾਂ ਨੂੰ ਵੀ ਫਸਟ ਏਡ ਸੀ ਪੀ ਆਰ ਕਰਨੇ ਹੁੰਦੇ ਹਨ , ਇਸ ਲਈ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ, ਮੈਡੀਕਲ ਅਤੇ ਨਰਸਿੰਗ ਨਰਸਿੰਗ ਵਿਦਿਆਰਥੀਆ ਨੂੰ ਕਾਕਾ ਰਾਮ ਵਰਮਾ, ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ, ਭਾਰਤੀਯ ਰੈੱਡ ਕਰਾਸ ਅਤੇ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ ਟ੍ਰੇਨਰ ਵਲੋਂ ਰਾਜਿੰਦਰਾ ਹਸਪਤਾਲ ਵਿਖੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਸ੍ਰੀ ਕਾਕਾ ਰਾਮ ਵਰਮਾ ਨੇ ਦੱਸਿਆ ਕਿ ਐਮਰਜੈਂਸੀ ਦੌਰਾਨ, ਸੜਕਾਂ ਤੇ ਕੀਮਤੀ ਜਾਨਾਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੜਕ ਸੁਰੱਖਿਆ ਫੋਰਸ ਦੇ 1500 ਜਵਾਨਾਂ ਅਤੇ ਗੱਡੀਆਂ ਨੂੰ ਸੜਕਾਂ ਤੇ ਤੈਨਾਤ ਕੀਤਾ ਹੈ ਅਤੇ ਹੁਣ ਡਾਕਟਰ, ਪੈਰਾ ਮੈਡੀਕਲ ਅਤੇ ਨਰਸਾਂ ਬਨਣ ਵਾਲੇ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ ਸਿਲੰਡਰਾਂ ਦੀ ਵਰਤੋਂ ਬਾਰੇ ਟ੍ਰੇਨਿੰਗ ਦੇਕੇ, ਪੰਜਾਬ ਭਾਰਤ ਅਤੇ ਦੁਨੀਆ ਦੇ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਪੀੜਤਾਂ ਦੇ ਮਦਦਗਾਰ ਫ਼ਰਿਸ਼ਤੇ ਤਿਆਰ ਕੀਤੇ ਜਾ ਰਹੇ ਹਨ। ਡਾਕਟਰ ਗਰੀਸ ਸਾਹਣੀ ਮੈਡੀਕਲ ਸੁਪਰਡੈਂਟ ਨੇ ਕਾਕਾ ਰਾਮ ਵਰਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਸਪਤਾਲਾਂ ਤੋਂ ਬਾਹਰ ਹਾਦਸਿਆਂ, ਆਫਤਾਵਾਂ, ਘਰੇਲੂ ਘਟਨਾਵਾਂ ਸਮੇਂ ਤਾਂ ਡਾਕਟਰਾਂ, ਨਰਸਾਂ ਨੂੰ ਵੀ ਫਸਟ ਏਡ, ਸੀ ਪੀ ਆਰ ਰਿਕਵਰੀ ਪੁਜੀਸ਼ਨ, ਵੈਟੀਲੈਟਰ ਬਣਾਉਟੀ ਸਾਹ ਕਿਰਿਆ ਆਦਿ ਕਰਕੇ ਕੀਮਤੀ ਜਾਨਾਂ ਬਚਾਉਣ ਲਈ ਯਤਨ ਕਰਨੇ ਪੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ਹਸਪਤਾਲਾਂ ਵਿਖੇ ਪਹੁੰਚਣ ਤੋਂ ਪਹਿਲਾਂ ਹੀ ਅਨੇਕਾਂ ਪੀੜਤਾਂ ਦੀਆਂ ਮੌਤਾਂ, ਰਿਸ਼ਤੇਦਾਰਾਂ ਜਾ ਪਬਲਿਕ ਵਲੋਂ ਪੀੜਤਾਂ ਨੂੰ ਤੁਰੰਤ ਮੌਕੇ ਤੇ ਫਸਟ ਏਡ ਨਾ ਕਰਨ ਕਾਰਨ ਮੌਤਾਂ ਹੋ ਰਹੀਆਂ ਹਨ, ਇਸ ਲਈ ਹਰੇਕ ਨਾਗਰਿਕ, ਪੁਲਿਸ ਫੈਕਟਰੀ ਕਰਮਚਾਰੀਆਂ, ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ, ਅਧਿਆਪਕਾਂ ਨੂੰ ਵੀ ਆਫ਼ਤ ਪ੍ਰਬੰਧਨ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ ਸਿਲੰਡਰਾਂ ਦੀ ਠੀਕ ਵਰਤੋਂ ਦੀ ਟ੍ਰੇਨਿੰਗ ਜ਼ਰੂਰ ਲੈਣੀ ਚਾਹੀਦੀ ਹੈ।

Leave a Reply

Your email address will not be published. Required fields are marked *