ਪਟਿਆਲਾ

ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਪ੍ਰਕੀਸ਼ਿਤ ਸਿੰਘ ਬਰਾੜ ਨੇ ਜਿੱਤਿਆ ਸੋਨ ਤਗ਼ਮਾ

ਪਟਿਆਲਾ, 11 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਪ੍ਰਕੀਸ਼ਿਤ ਸਿੰਘ ਬਰਾੜ ਨੇ ਨਵੀਂ ਦਿੱਲੀ ਵਿਖੇ ਚੱਲ ਰਹੀ ‘2024 ਵਰਲਡ ਯੂਨੀਵਰਸਿਟੀ ਸ਼ੂਟਿੰਗ ਚੈਂਪੀਅਨਸ਼ਿਪ’ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਪੰਜਾਬੀ ਯੂਨੀਵਰਸਿਟੀ ਦੀ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਨੇ ਸੋਨੇ ਅਤੇ ਕਾਂਸੀ ਦੇ ਦੋ ਤਗ਼ਮੇ ਜਿੱਤੇ ਸਨ।

ਯੂਨੀਵਰਸਿਟੀ ਅਥਾਰਿਟੀ ਵੱਲੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਪ੍ਰੋ. ਅਜੀਤਾ ਨੇ ਖਿਡਾਰੀ ਪ੍ਰਕੀਸ਼ਿਤ ਸਿੰਘ ਬਰਾੜ ਅਤੇ ਉਸ ਦੀ ਕੋਚ ਸੁਰਿੰਦਰ ਕੌਰ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਤਗ਼ਮੇ ਜਿੱਤਣ ਦੀ ਇਸ ਲੜੀ ਨਾਲ਼ ਯੂਨੀਵਰਸਿਟੀ ਦੇ ਖੇਡ ਵਿਭਾਗ ਦੀ ਕਾਰਗੁਜ਼ਾਰੀ ਉੱਤੇ ਮੋਹਰ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਹੋ ਰਹੀਆਂ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੇ ਮਾਣ ਵਿੱਚ ਵਾਧਾ ਕਰ ਰਹੀਆਂ ਹਨ ਜੋ ਕਿ ਸਾਡੀ ਸੰਸਥਾ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਅਰਸ਼ਦੀਪ ਕੌਰ ਅਤੇ ਪ੍ਰਕੀਸ਼ਿਤ ਸਿੰਘ ਬਰਾੜ ਜਿਹੇ ਹੋਣਹਾਰ ਖਿਡਾਰੀ ਯੂਨੀਵਰਸਿਟੀ ਦਾ ਮਾਣ ਹਨ।

Leave a Reply

Your email address will not be published. Required fields are marked *