ਸੁਰਜੀਤ ਸਿੰਘ ਰੱਖੜਾ ਤੇ ਅਬਲੋਵਾਲ ਸਮੇਤ ਕਈ ਸਖਸ਼ੀਅਤਾਂ ਨੇ ਕੀਤਾ ਸਿਮਰਨਪ੍ਰੀਤ ਸਿੰਘ ਦਮਨ ਦਾ ਸਨਮਾਨ
ਯੂਥ ਨੌਜਵਾਨ ਇਕ-ਇਕ ਕੀਮਤੀ ਵੋਟ ਅਕਾਲੀ ਦਲ ਨੂੰ ਭੁਗਤਾਉਣਗੇ : ਦਮਨ
ਪਟਿਆਲਾ (ਮਧੂਸਾਰ ਬਿਊਰੋ) ਯੂਥ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਸਿਮਰਨਪ੍ਰੀਤ ਸਿੰਘ ਨੂੰ ਸ਼ਹਿਰ ਵਿਚ ਵੱਖ ਵੱਖ ਥਾਵਾਂ ‘ਤੇ ਸਨਮਾਨਤ ਕਰਨ ਦਾ ਸਿਲਸਿਲਾ ਬਰਕਰਾਰ ਹੈ, ਜਿਨਾਂ ਨੂੰ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਪੰਜਾਬ ਟੂਰਇਜ਼ਮ ਵਿਭਾਗ ਦੇ ਚੇਅਰਮੈਨ ਸੁਰਜੀਤ ਸਿੰਘ ਅਬੋਵਾਲ ਵੱਲੋਂ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਵਾਈਸ ਪ੍ਰਧਾਨ ਸਿਮਰਨਪ੍ਰੀਤ ਸਿੰਘ ਦਮਨ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਸਿਮਰਨਪ੍ਰੀਤ ਸਿੰਘ ਦਮਨ ਵੱਲੋਂ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਨਾਲ ਚੱਲਣ ਲਈ ਪ੍ਰੇਰਿਆ ਜਾ ਰਿਹਾ ਹੈ। ਸਿਮਰਨਪ੍ਰੀਤ ਸਿੰਘ ਦਮਨ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਯੂਥ ਅਕਾਲੀ ਦਲ ਦੇ ਪਲੇਟਫਾਰਮ ‘ਤੇ ਇਕੱਠੇ ਹੋਣ।
ਦਮਨ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿਚ ਲੰਮਾ ਸਮਾਂ ਰਾਜ ਕਰਨ ਦੇ ਮਿਸ਼ਨ ਨੂੰ ਸਫਲ ਬਣਾਉਣ ਵਿਚ ਯੂਥ ਵਰਕਰ ਕੋਈ ਕਸਰ ਨਾ ਛੱਡਣ।
ਉਨ੍ਹਾਂ ਕਿਹਾ ਕਿ ਅੱਜ ਲੋਕ ਸਰਕਾਰ ਦੀਆਂ ਨੀਤੀਆਂ ਨੂੰ ਪਸੰਦ ਕਰਕੇ ਅਕਾਲੀ ਦਲ ਨਾਲ ਜੁੜਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਨੂੰ ਭਰਮਾ ਕੇ ਵੋਟਾਂ ਹਾਸਲ ਕਰਦੀ ਰਹੀ ਹੈ, ਪ੍ਰੰਤੂ ਲੋਕ ਇਹ ਗੱਲ ਜਾਣ ਗਏ ਹਨ ਕਿ ਅਕਾਲੀ ਦਲ ਲੋਕ ਹਿਤੈਸ਼ੀ ਪਾਰਟੀ ਹੈ, ਜੋ ਸਾਰਿਆਂ ਦਾ ਭਲਾ ਚਾਹੁੰਦੀ ਹੈ, ਜਿਸ ਕਾਰਨ ਲੋਕ ਅਕਾਲੀ ਦਲ ਨਾਲ ਜੁੜਨਾ ਪਸੰਦ ਕਰਦੇ ਹਨ ਅਤੇ ਅਗਾਮੀ ਚੋਣਾਂ ਵਿਚ ਮੁੜ ਸੂਬੇ ਵਿਚ ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਮਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਾਂਗਰਸੀ ਅਤੇ ਆਮ ਪਾਰਟੀ ਦਾ ਕੋਈ ਨਾਮੋ ਨਿਸ਼ਾਨ ਨਹੀਂ ਹੈ ਅਤੇ ਲੋਕ 2017 ਵਿਚ ਕਾਂਗਰਸ ਅਤੇ ਆਮ ਪਾਰਟੀ ਦਾ ਸਫਾਇਆ ਕਰਨਗੇ।
ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿਚ ਯੂਥ ਨੌਜਵਾਨਾਂ ਅਹਿਮ ਰੋਲ ਅਦਾ ਕਰਨਗੇ ਅਤੇ ਲੋਕਾਂ ਦੀ ਕੀਮਤੀ ਵੋਟ ਅਕਾਲੀ ਦਲ ਦੇ ਹੱਕ ਭੁਗਤਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ।

