ਪੰਜਾਬਪਟਿਆਲਾ

ਕਾਂਗਰਸ ਨੂੰ ਝਟਕਾ : 50 ਕਾਂਗਰਸੀ ਪਰਿਵਾਰ ਅਕਾਲੀ ਦਲ ‘ਚ ਸ਼ਾਮਲ

ਕਾਂਗਰਸ ਤੋਂ ਲੋਕਾਂ ਦਾ ਮੋਹ ਭੰਗ ਹੋਇਆ : ਜਸਵਿੰਦਰ ਸਿੰਘ ਕੰਬੋਜ
ਪਟਿਆਲਾ (ਮਧੂਸਾਰ ਬਿਊਰੋ) ਮਾਲਵਾ ਜ਼ੋਨ-2 ਦੇ ਸੈਕਟਰੀ ਜਸਵਿੰਦਰ ਸਿੰਘ ਕੰਬੋਜ ਵੱਲੋਂ ਵਾਰਡ ਨੰ: 27 ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਲਾਮਬੰਦੀ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ 50 ਦੇ ਕਰੀਬ ਕਾਂਗਰਸੀ ਪਰਿਵਾਰਾਂ ਨੇ ਕੰਬੋਜ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਚੱਲਣ ਦਾ ਪ੍ਰਣ ਕੀਤਾ।

ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਵੱਲੋਂ ਜਸਵਿੰਦਰ ਸਿੰਘ ਕੰਬੋਜ ਨੂੰ ਵਾਰਡ ਨੰ: 27 ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ ਅਕਾਲੀ ਦਲ ਦੀ ਮਜ਼ਬੂਤੀ ਲਈ ਘਰ-ਘਰ ਪਹੁੰਚ ਕਰਕੇ ਅਕਾਲੀ ਦਲ ਦੀ ਸਰਕਾਰ ਦੇ ਵਿਕਾਸ ਕੰਮਾਂ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ ਅਤੇ ਵਾਰਡ ਵਿਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਮੀਟਿੰਗਾਂ ਦੌਰਾਨ ਕੰਬੋਜ ਨੇ ਦੱਸਿਆ ਕਿ ਅਕਾਲੀ ਦਲ ਦੇ ਕਾਰਜਕਾਲ ਵਿਚ ਸਰਕਾਰ ਵੱਲੋਂ ਵੱਧ ਤੋਂ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਵਿਚ ਵਿਕਾਸ ਕੰਮਾਂ ‘ਚ ਤੇਜ਼ੀ ਲਿਆਉਣ ਲਈ ਲੋਕਾਂ ਤੱਕ ਪਹੁੰਚ ਕਰਕੇ ਵਾਰਡ ਦੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ।
ਵਾਰਡ ਨੰ: 27 ਦੇ ਲੋਕਾਂ ਨੇ ਭਰੋਸਾ ਮਿਲਣ ਤੋਂ ਬਾਅਦ ਕਈ ਵਾਰ ਅਕਾਲੀ ਦਲ ਨਾਲ ਚੱਲਣ ਲਈ ਤਿਆਰ ਹੋਏ ਹਨ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿਚ ਅਸੀਂ ਆਪਣਾ ਇਕ ਇਕ ਕੀਮਤੀ ਵੋਟ ਅਕਾਲੀ ਦਲ ਦੇ ਉਮੀਦਵਾਰ ਹਰਪਾਲ ਜੁਨੇਜਾ ਨੂੰ ਦੇਵਾਂਗੇ।
ਇਸ ਮੌਕੇ ਕੰਬੋਜ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਉਹ ਇਲਾਕੇ ਦੀ ਤਰੱਕੀ ਤੇ ਵਿਕਾਸ ਚਾਹੁੰਦੇ ਹਨ ਤਾਂ ਉਹ ਵੱਧ ਤੋਂ ਵੱਧ ਅਕਾਲੀ ਦਲ ਦੇ ਹੱਕ ਵਿਚ ਭੁਗਤਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜਿੰਦਰ ਸਿੰਘ ਕੰਬੋਜ, ਯੁਵਰਾਜ ਅਗਰਵਾਲ, ਉਮੇਸ਼, ਡਾ. ਵਿਨੋਦ, ਲਾਲ ਚੰਦ, ਰਾਜ ਕੁਮਾਰ, ਸਰਤੇਜੀਆ ਰਾਹੁਲ ਅਤੇ ਕਈ ਹੋਰ ਯੂਥ ਆਗੂ ਹਾਜ਼ਰ ਸਨ।
ਇਸ ਮੌਕੇ ਜਸਵਿੰਦਰ ਸਿੰਘ ਕੰਬੋਜ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਚੰਗੀਆਂ ਨੀਤੀਆਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ, ਜਿਸ ਕਾਰਨ ਅੱਜ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕ ਖ਼ੁਦ ਚਾਹੁੰਦੇ ਹਨ ਕਿ ਤੀਜੀ ਵਾਰ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਆਵੇ ਕਿਉਂਕਿ ਗੱਠਜੋੜ ਸਰਕਾਰ ਨੇ ਬਿਨਾਂ ਭੇਦਭਾਵ ਹਰ ਵਰਗ ਦੀ ਖੁਸ਼ਹਾਲੀ ਤੇ ਤਰੱਕੀ ਲਈ ਕੰਮ ਕੀਤਾ ਹੈ।

Leave a Reply

Your email address will not be published. Required fields are marked *