ਸਰਕਾਰ ਵੱਲੋਂ ਮਿਲੀ ਗ੍ਰਾਂਟ ਨਾਲ ਦਿਹਾਤੀ ਹਲਕੇ ਦੀ ਨੁਹਾਰ ਬਦਲੇਗੀ : ਸਤਬੀਰ ਖੱਟੜਾ
ਸਤਬੀਰ ਖੱਟੜਾ ਅਤੇ ਮੇਅਰ ਬਜਾਜ ਵੱਲੋਂ 37 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ
ਲੋਕ ਕਾਂਗਰਸ ਅਤੇ ਆਪ ਦੇ ਗਲਤ ਪ੍ਰਚਾਰ ਤੋਂ ਬਚਣ : ਮੇਅਰ ਬਜਾਜ
ਪਟਿਆਲਾ (ਮਧੂਸਾਰ ਬਿਊਰੋ) ਹਲਕਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ ਅਤੇ ਨਗਰ ਨਿਗਮ ਦੇ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਵਾਰਡ ਨੰ: 4 ਅਤੇ 5 ਵਿਚ ਵਿਕਾਸ ਕੰਮਾਂ ਨੂੰ ਹੋਰ ਤੇਜ਼ੀ ਕਰਦਿਆਂ ਵਾਰਡ ਵਿਚ 37 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਸਾਂਝੇ ਤੌਰ ‘ਤੇ ਕੀਤਾ।
ਇਸ ਮੌਕੇ ਹਲਕਾ ਇੰਚਾਰਜ ਸਤਬੀਰ ਸਿੰਘ ਖੱਟੜਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਸੂਬੇ ਅੰਦਰ ਵਿਕਾਸ ਕੰਮ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪਟਿਆਲਾ ਦਿਹਾਤੀ ਹਲਕੇ ਨੂੰ ਕਰੋੜਾਂ ਰੁਪਏ ਦੀਆਂ ਗਾਂਟਾਂ ਦੇ ਗੱਫੇ ਦਿੱਤੇ ਗਏ ਹਨ ਤਾਂ ਜੋ ਦਿਹਾਤੀ ਖੇਤਰ ਦੇ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਈ ਗ੍ਰਾਂਟ ਨੂੰ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪਾਰਦਰਸ਼ਤਾ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਦਿਹਾਤੀ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਸਕੇ।
ਇਸ ਉਪਰੰਤ ਮੇਅਰ ਅਮਰਿੰਦਰ ਬਜਾਜ ਨੇ ਸੰਬੋਧਨ ਕਰਦਿਆਂ ਕਿਹਾ ਕਿਹਾ ਸਰਕਾਰ ਵੱਲੋਂ ਜ਼ਿਲ੍ਹੇ ਭਰ ਵਿਚ ਵਿਕਾਸ ਕੰਮ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਹਨ ਅਤੇ ਹਰ ਗਲੀ, ਮੁਹੱਲੇ ‘ਚ ਵਿਕਾਸ ਕੰਮ ਬਿਨਾਂ ਪੱਖਪਾਤ ਤੋਂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ 9 ਸਾਲਾਂ ਦੇ ਕਾਰਜਾਕਲ ਵਿਚ ਸੂਬੇ ਦਾ ਬਹੁਪੱਖੀ ਵਿਕਾਸ ਕਰਵਾਇਆ, ਜਿਸ ਕਾਰਨ ਅੱਜ ਮੁੜ ਲੋਕ 2017 ਵਿਚ ਅਕਾਲੀ ਦਲ ਦੀ ਸਰਕਾਰ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਪ ਪਾਰਟੀ ਵੱਲੋਂ ਜਾਣ ਬੁੱਝ ਕੇ ਸਰਕਾਰ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤੋਂ ਲੋਕਾਂ ਨੂੰ ਸੁਚੇਤ ਹੋਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇ ਤੁਸੀਂ ਚਾਹੁੰਦੇ ਹੋ ਕਿ ਇਲਾਕੇ ਵਿਚ ਵਿਕਾਸ ਕੰਮਾਂ ਦੀ ਹਨੇਰੀ ਲਿਆਂਦੀ ਜਾ ਸਕੇ ਤਾਂ ਤੁਸੀਂ ਸੂਝਵਾਨ, ਪੜ੍ਹੇ ਲਿਖੇ ਹਲਕਾ ਇੰਚਾਰਜ ਸਤਬੀਰ ਸਿੰਘ ਖੱਟੜਾ ਦਾ ਸਾਥ ਦਿਓ ਤਾਂ ਜੋ ਉਹ ਤੁਹਾਡੀ ਵੋਟ ਹਾਸਲ ਕਰਕੇ ਵਿਧਾਇਕ ਬਣ ਕੇ ਸਦਾ ਤੁਹਾਡੀ ਸੇਵਾ ਵਿਚ ਰਹਿਣ।

