ਪੰਜਾਬ

ਅਹਿਮਦਸ਼ਾਹ ਅਬਦਾਲੀ ਬਣਨ ਦੀ ਕੋਸ਼ਿਸ਼ ਨਾ ਕਰੇ ਅਰਵਿੰਦਰ ਕੇਜਰੀਵਾਲ: ਪ੍ਰੋ. ਚੰਦੂਮਾਜਰਾ

ਪਟਿਆਲਾ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਪ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਵਾਰ ਵਾਰ ਅਹਿਮਦਸ਼ਾਹ ਅਬਲਦਾਲੀ ਬਣਨ ਦੀ ਕੋਸ਼ਿਸ਼ ਨਾ ਕਰੇ ਅਤੇ ਵਾਰ ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦਾ ਯਤਨ ਨਾ ਕਰੇ।

ਉਹਨਾਂ ਕਿਹਾ ਕਿ ਅਜਿਹਾ ਕਰਨ ਤੋਂ ਪਹਿਲਾਂ ਉਸ ਨੂੰ ਸਿੱਖ ਇਤਿਹਾਸ ਚੰਗੀ ਤਰ੍ਹਾਂ ਪੜ ਲੈਣਾ ਚਾਹੀਦਾ ਹੈ, ਕਿ ਜਿਸ ਕਿਸੇ ਨੇ ਵੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦਾ ਯਤਨ ਕੀਤਾ ਹੈ, ਉਸ ਨੂੰ ਸਿੱਖ ਕੌਮ ਨੇ ਕਦੇ ਮੁਆਫ ਨਹੀਂ ਕੀਤਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜਿਸ ਤਰ੍ਹਾਂ ਪੰਜਾਬ ਨੂੰ ਲੁੱਟਣ ਦੇ ਸੁਪਨੇ ਸਜੋ ਦੇ ਬੈਠਾ ਹੈ, ਉਸ ਨੂੰ ਪੰਜਾਬ ਦੇ ਲੋਕ ਕਿਸੇ ਵੀ ਕੀਮਤ ‘ਤੇ ਸਕਾਰ ਨਹੀਂ ਹੋਣ ਦੇਣਗੇ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕਰ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਿਹੜੀ ਪਾਰਟੀ ਦੇ ਫੰਡ ਦਾ ਕੋਈ ਹਿਸਾਬ ਕਿਤਾਬ ਹੀ ਨਹੀਂ ਹੈ, ਪਾਰਟੀ ਆਗੂਆਂ ਵੱਲੋਂ ਪਾਰਟੀ ਫੰਡ ਦੇ ਨਾਮ ‘ਤੇ ਇਕੱਠੀ ਕੀਤੀ ਗਈ ਧੰਨ ਰਾਸ਼ੀ ਦੀ ਰੱਜ ਦੇ ਆਪਣੇ ਹਿੱਤਾਂ ਲਈ ਦੁਰਵਰਤੋਂ ਕਰ ਰਹੇ ਹੋਣ, ਜਿਹੜੀ ਪਾਰਟੀ ਲੋਕ ਹਿੱਤਾਂ ਦੀਆਂ ਗੱਲਾਂ ਕਰਕੇ ਆਪਣੇ ਹਿੱਤਾਂ ਦੇ ਪੂਰਤੀ ਵਿਚ ਲੱਗੀ ਹੋਵੇ, ਉਸ ਦੀ ਮਾਨਤਾ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਪ੍ਰੋ. ਚੰਦੂਮਾਜਰਾ ਨੇ ਆਪ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀ ਲੈਂਦਿਆਂ ਆਖਿਆ ਕਿ ਜਿਹੜਾ ਕੇਜਰੀਵਾਲ ਭ੍ਰਿਸ਼ਟਾਚਾਰ ਦੇ ਖਿਲਾਫ ਸਟੇਜ਼ਾਂ ‘ਤੇ ਟਾਹਰਾਂ ਮਾਰਦਾ ਹੈ, ਅਸਲ ਵਿਚ ਉਹ ਖੁਦ ਨੱਕੋਨੱਕ ਭ੍ਰਿਸ਼ਟਾਚਾਰ ਵਿਚ ਡੁਬਿਆ ਪਿਆ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਹ ਕੋਈ ਹੋਰ ਨਹੀਂ ਸਗੋਂ ਉਸ ਦੀ ਆਪਣੀ ਪਾਰਟੀ ਦੇ ਆਗੂ ਉਸ ਦੇ ਭ੍ਰਿਸਟਾਚਾਰੀ ਚਿਹਰੇ ਨੂੰ ਨੰਗਾ ਕਰ ਰਹੇ ਹਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਨੇ ਜਿਸ ਤਰ੍ਹਾਂ ਆਪਣੀ ਰਾਜਸੀ ਹਿੱਤਾਂ ਦੇ ਲਈ ਜਿਸ ਤਰ੍ਹਾਂ ਆਪਣੀ ਅਣਖ ਅਤੇ ਗੈਰਤ ਨੂੰ ਮਾਰਿਆ ਉਸ ਨੂੰ ਮੰਦਭਾਗਾ ਕਿਹਾ ਜਾ ਸਕਦਾ ਹੈ।

Leave a Reply

Your email address will not be published. Required fields are marked *