ਪੁਲਿਸ ਡੀ.ਏ.ਵੀ., ਪਬਲਿਕ ਸਕੂਲ ਵਿੱਚ ਕੁਕਿੰਗ ਮੁਕਾਬਲੇ ਕਰਵਾਏ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਅੱਜ ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਪਟਿਆਲਾ ਵਿੱਚ ਨਾਨ-ਫਾਇਰ ਕੁਕਿੰਗ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਦਾ ਆਯੋਜਨ ਸ਼੍ਰੀਮਤੀ ਉਪਾਸਨਾ ਅਤੇ ਸ਼੍ਰੀਮਤੀ ਰਿਤੂ ਗੁਪਤਾ ਨੇ ਕੀਤਾ। ਇਸ ਮੁਕਾਬਲੇ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਸੁਆਦੀ ਪਕਵਾਨ ਤਿਆਰ ਕਰਕੇ ਅਤੇ ਆਕਰਸ਼ਕ ਤਰੀਕੇ ਨਾਲ ਪਰੋਸ ਕੇ ਆਪਣੀ ਪਾਕਿ ਕਲਾ ਦਾ ਪ੍ਰਦਰਸ਼ਨ ਕੀਤਾ।
ਨੌਵੀਂ ਜਮਾਤ ਵਿੱਚੋਂ ਦੀਕਸ਼ਾ ਅਤੇ ਵਰਿੰਦਰਜੀਤ ਕੌਰ ਪਹਿਲੇ ਸਥਾਨ ’ਤੇ ਰਹੀਆਂ। ਨੌਵੀਂ ਜਮਾਤ ਵਿੱਚੋਂ ਦੀਕਸ਼ਾ ਅਤੇ ਵਰਿੰਦਰਜੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਦਸਵੀਂ ਜਮਾਤ ਵਿੱਚੋਂ ਤੇਜਵੀਰ ਕੌਰ ਅਤੇ ਸਮਰੀਤ ਕੌਰ, ਮਨਜੋਤ ਸਿੰਘ ਅਤੇ ਵਤਨਪ੍ਰੀਤ ਸਿੰਘ ਅਤੇ ਮੁਸਕਾਨ ਅਤੇ ਪ੍ਰਣੀਤਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਜੀ ਨੇ ਇਸ ਮੁਕਾਬਲੇ ਦੀ ਜੱਜਮੈਂਟ ਕੀਤੀ। ਉਨ੍ਹਾਂ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਜੇਤੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

