ਮੋਹਾਲੀ ਦੀ ਜ਼ਿਲ੍ਹਾ ਸੈਸ਼ਨ ਕੋਰਟ ਨੇ ਅਫੀਮ ਮਾਮਲੇ ‘ਚ ਸੁਣਾਈ 12 ਸਾਲ ਦੀ ਕੈਦ ਤੇ ਜੁਰਮਾਨੇ ਦੀ ਸਜ਼ਾ
ਐਸ.ਏ.ਐਸ.ਨਗਰ, 31 ਅਗਸਤ ( ਕੁਲਦੀਪ ਸਿੰਘ )
ਮੋਹਾਲੀ ਦੀ ਇਕ ਅਦਾਲਤ ਨੇ ਅੱਜ ਡੇਰਾਬਸੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਅਫੀਮ ਮਾਮਲੇ ਵਿਚ ਦੋ ਦੋਸ਼ੀਆਂ ਨੂੰ 12 ਸਾਲ ਦੀ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਸੁਣਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਡੇਰਾਬਸੀ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਇਨੋਵਾ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ , ਗੱਡੀ ਨਰਿੰਦਰ ਸਿੰਘ ਚਲਾ ਰਿਹਾ ਸੀ ਜਦੋਂ ਕਿ ਗੱਡੀ ਦਾ ਮਾਲਿਕ ਅਵਤਾਰ ਸਿੰਘ ਨਾਲ ਦੀ ਸੀਟ ‘ਤੇ ਬੈਠਾ ਸੀ।
ਪੁਲਿਸ ਨੇ ਉਕਤ ਗੱਡੀ ਦੀ ਤਲਾਸ਼ੀ ਲਈ ਤਾਂ ਉਸ ‘ਚੋਂ ਪੁਲਸ ਨੂੰ ਚਾਰ ਕਿਲੋ ਅਫੀਮ ਬਰਾਮਦ ਹੋਈ। ਪੁਲਸ ਨੇ ਉਕਤ ਦੋਵੇਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਡੇਰਾਬੱਸੀ ਥਾਣੇ ਵਿੱਚ ਉਨ•ਾਂ ਖਿਲਾਫ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਜਿਸ ਦੀ ਸੁਣਵਾਈ ਮੋਹਾਲੀ ਅਦਾਲਤ ਵਿੱਚ ਚੱਲ ਰਹੀ ਸੀ। ਪੁਲਸ ਨੂੰ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਦੱਸਿਆ ਸੀ ਕਿ ਉਹ ਰਾਜਸਥਾਨ ਤੋਂ ਅਫੀਮ, ਭੁੱਕੀ ਦੀਆਂ ਖੇਪਾਂ ਲਿਆ ਕੇ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ ਇਸਦੀ ਸਪਲਾਈ ਦਿੰਦੇ ਸਨ। ਇੱਥੇ ਦੱਸਣਯੋਗ ਹੈ ਕਿ ਅਵਤਾਰ ਸਿੰਘ ਦੇ ਭਰਾ ਜਗਜੀਤ ਸਿੰਘ ਨੂੰ ਪਹਿਲਾਂ ਹੀ ਇੱਕ ਅਦਾਲਤ ਨੇ ਐਨ.ਡੀ.ਪੀ.ਐਸ ਐਕਟ ਦੇ ਮਾਮਲੇ ਵਿੱਚ ਸਜਾ ਸੁਣਾਈ ਹੋਈ ਹੈ ਅਤੇ ਅੱਜ ਮੋਹਾਲੀ ਅਦਾਲਤ ਨੇ ਉਕਤ ਦੋਵੇਂ ਦੋਸ਼ੀਆਂ ਨੂੰ 12-12 ਸਾਲ ਕੈਦ ਅਤੇ 1-1 ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ।

