ਅੰਮ੍ਰਿਤਸਰਪੰਜਾਬਪਟਿਆਲਾ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਜਾਹੋ ਜਲਾਲ ਨਾਲ ਸ਼ੁਰੂ

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਾਰੰਭ

ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸ਼ਰਧਾਲੂ ਨਤਮਸਤਕ ਹੋਣ ਪੁੱਜੇ

ਫ਼ਤਹਿਗੜ੍ਹ ਸਾਹਿਬ, 25 ਦਸੰਬਰ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ‘ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਜੋੜ ਮੇਲ ਧਾਰਮਿਕ ਰਵਾਇਤਾਂ ਅਤੇ ਪੂਰੇ ਖ਼ਾਲਸਈ ਜਾਹੋ-ਜਲਾਲ ਨਾਲ ਪ੍ਰਾਰੰਭ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਤੋਂ ਪਹਿਲਾਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ ਹੈਡ ਗ੍ਰੰਥੀ ਭਾਈ ਅਤਰ ਸਿੰਘ ਵੱਲੋਂ ਕੌਮ ਦੀ ਚੜਦੀ ਕਲਾ ਦੀ ਅਰਦਾਸ ਕੀਤੀ ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜੈਕਟਿਵ ਮੈਂਬਰ ਰਵਿੰਦਰ ਸਿੰਘ ਖਾਲਸਾ,ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਮੌਜੂਦ ਸਨ। ਇਸ ਮੌਕੇ ਤੇ ਆਗੂਆਂ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ

ਜਿਨਾਂ ਦੇ ਭੋਗ 27 ਦਸੰਬਰ ਨੂੰ ਪਾਏ ਜਾਣਗੇ ਉਪਰੰਤ ਅਲੌਕਿਕ ਨਗਰ ਕੀਰਤਨ ਜੋ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਰੰਭ ਹੋਵੇਗਾ ਤੇ ਸੰਪੂਰਨ ਸਮਾਪਤੀ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਕਰੀਬ 1 ਵਜੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ 15 ਪੰਦਰਵਾੜਾ ਦੇ ਸਮਾਗਮ ਵੀ ਜਾਰੀ ਹਨ । ਸ਼ਹੀਦਾਂ ਦੀ ਯਾਦ ‘ਚ ਜੁੜੀ ਸ਼ਹੀਦੀ ਸਭਾ ਦੇ ਪਹਿਲੇ ਦਿਨ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸ਼ਰਧਾਲੂ ਪੁੱਜੇ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਨਤਮਸਤਕ ਹੋਣ ਉਪਰੰਤ ਫ਼ਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਸਮੁੱਚੀ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਸ਼ਰਧਾ ਭਾਵਨਾ ਅਤੇ ਸ਼ਾਤੀਪੂਰਵਕ, ਸ਼ਹੀਦਾਂ ਨੂੰ ਨਤਮਸਤਕ ਹੁੰਦੇ ਹੋਏ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਣ ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੀ ਸੁਵਿਧਾ ਲਈ ਰੈਣ ਬਸੇਰੇ ਬਣਾਉਣ ਸਮੇਤ ਪਖਾਨਿਆਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਵੀ ਮੌਜੂਦ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਆਗੂ ਕੁਲਦੀਪ ਸਿੰਘ ਪੋਲਾ, ਸਾਬਕਾ ਚੇਅਰਮੈਨ ਦਵਿੰਦਰ ਸਿੰਘ ਬਹਿਲੋਲਪੁਰ, ਤੇ ਮੀਤ ਮੈਨੇਜਰ ਕੁਲਵਿੰਦਰ ਸਿੰਘ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਚ ਅਧਿਕਾਰੀ ਮੁਲਾਜ਼ਮ ਤੇ ਸਟਾਫ ਮੈਂਬਰ ਹਾਜਰ ਸਨ। ਇਹਨਾਂ ਸ਼ਹੀਦੀ ਸਮਾਗਮਾਂ ਦੌਰਾਨ ਸ਼ਾ ਵਿਦੇਸ਼ਾਂ ਤੋਂ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਆਉਣ ਵਾਲੇ ਸੰਗਤ ਲਈ 400 ਦੇ ਲਗਭਗ ਲੰਗਰ ਲਗਾਏ ਜਾ ਰਹੇ ਹਨ ਅਤੇ ਸੰਗਤਾਂ ਦੀ ਰਿਹਾਈਸ ਤੇ ਲੰਗਰਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਸ਼ ਪ੍ਰਬੰਧ ਕੀਤੇ ਗਏ। ਇਸ ਦੇ ਨਾਲ ਹੀ ਟਰੈਫਿਕ ਦੇ ਸੁਚੱਜੇ ਪ੍ਰਬੰਧ ਜਿਲ ਪੁਲਿਸ ਵੱਲੋਂ ਕੀਤੇ ਗਏ।

Leave a Reply

Your email address will not be published. Required fields are marked *