ਅੰਮ੍ਰਿਤਸਰਪੰਜਾਬ

40 ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਵੱਲੋਂ ਮਹੱਲਾ ਅੱਜ

ਮੁਕਤਸਰ ਸਾਹਿਬ:- 14 ਜਨਵਰੀ (ਮਧੂਸਾਰ ਬਿਊਰੋ) ਮੁਕਤਸਰ ਦੇ 40 ਮੁਕਤਿਆਂ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਵਲੋਂ ਚਲੀ ਆਉਂਦੀ ਖਾਲਸਾਈ ਰਵਾਇਤ ਅਨੁਸਾਰ 15 ਜਨਵਰੀ ਨੂੰ ਸਮੂਹ ਨਿਹੰਗ ਸਿੰਘਾਂ ਦਲਾਂ ਦੇ ਸਹਿਯੋਗ ਨਾਲ ਪੁਰਾਤਨ ਖਾਲਸਾਈ ਪਰੰਪਰਾ ਅਨੁਸਾਰ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਖਾਲਸਾਈ ਸਿੱਖੀ ਜਾਹੋ ਜਲਾਲ ਨਾਲ ਨਿਹੰਗ ਸਿੰਘਾਂ ਵਲੋਂ ਮਹੱਲਾ ਕੱਢਿਆ ਜਾਵੇਗਾ।

ਬੁੱਢਾ ਦਲ ਦੀ ਛਾਉਣੀ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਹੈ ਕਿ ਗੁਰੂ ਸਾਹਿਬਾਨ ਦੇ ਸਮਿਆਂ ਤੋਂ ਖਾਲਸਾ ਪੰਥ ਵੱਲੋਂ ਮਹੱਲਾ ਕੱਢਣ ਦੀ ਰਵਾਇਤ ਚਲੀ ਆ ਰਹੀ ਹੈ। ਨਿਹੰਗ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ ਅਤੇ ਸਰਬਲੋਹ ਗ੍ਰੰਥ ਦੇ ਅਖੰਡ ਪਾਠਾਂ ਦੇ ਭੋਗ ਉਪਰੰਤ ਮਹੱਲਾ ਕੱਢਦੇ ਹਨ।ਇਹ ਮਹੱਲਾ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਜੋ ਬੁੱਢਾ ਦਲ ਦੇ ਪੰਜਵੇਂ ਜਥੇਦਾਰ ਹੋਏ ਹਨ, ਦੇ ਅਸਥਾਨ ਬੁੱਢਾ ਦਲ ਦੀ ਛਾਉਣੀ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਦਸਮ ਪਾਤਸ਼ਾਹ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ, ਨਿਗਾਰਿਆਂ, ਧੌਸਿਆਂ ਦੀ ਛਤਰ ਛਾਇਆ ਅਤੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਆਰੰਭ ਹੋਵੇਗਾ। ਜਿਸ ਵਿੱਚ ਨਿਹੰਗ ਸਿੰਘ ਆਪਣੇ ਘੋੜਿਆਂ ਨੂੰ ਸ਼ਿੰਗਾਰ ਕੇ ਰਵਾਇਤੀ ਸ਼ਸ਼ਤਰਾਂ ਨਾਲ ਸਵਾਰੀ ਕਰਨਗੇ। ਮਹੱਲੇ ਵਿੱਚ ਸਭ ਨਿਹੰਗ ਸਿੰਘ ਦਲਾਂ ਦੇ ਮੁਖੀ ਜਥੇਦਾਰ ਸਾਹਿਬਾਨ ਬੇਅੰਤ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਸ਼ਾਮਲ ਹੋਣਗੀਆਂ ਤੇ ਗੁਰਦੁਆਰਾ ਟਿੱਬੀ ਸਾਹਿਬ ਦੇ ਨਜ਼ਦੀਕ ਮੈਦਾਨ ਵਿੱਚ ਮਹੱਲਾ ਖੇਡਿਆ ਜਾਵੇਗਾ ਜਿਥੇ ਨਿਹੰਗ ਸਿੰਘ ਘੋੜਿਆਂ ਦੀਆਂ ਦੌੜਾਂ ਤੇ ਗਤਕੇ ਦੇ ਜੌਹਰ ਵਿਖਾਉਣਗੇ।

Leave a Reply

Your email address will not be published. Required fields are marked *