ਦੇਸ਼-ਵਿਦੇਸ਼ਪੰਜਾਬ

ਵੱਡਾ ਐਲਾਨ : 111 ਕਿਸਾਨ ਹੋਰ ਮਰਨ ਵਰਤ ਵਿਚ ਹਿੱਸਾ ਲੈਣਗੇ

ਖਨੌਰੀ 14 ਜਨਵਰੀ (ਮਧੂਸਾਰ ਬਿਊਰੋ) ਪੰਜਾਬ ਤੇ ਹਰਿਆਣਾ ਬਾਰਡਰ ਉੱਤੇ ਚੱਲ ਰਹੇ ਖਨੌਰੀ ਮੋਰਚੇ ਵਿਚ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜਦੀ ਸਿਹਤ ਕਾਰਨ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਡੱਲੇਵਾਲ ਦੇ ਨਾਲ 111 ਕਿਸਾਨ ਹੋਰ ਮਰਨ ਵਰਤ ਵਿਚ ਹਿੱਸਾ ਲੈਣਗੇ।ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਉੱਤੇ ਬੈਠਿਆਂ 45 ਤੋਂ ਵਧੇਰੇ ਦਿਨ ਹੋ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਅਜੇ ਤੱਕ ਅਧੂਰੀਆਂ ਹਨ।

ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਇਸੇ ਵਿਚਾਲੇ ਅੱਜ ਮੋਰਚੇ ਵਿਚ ਮੌਜੂਦ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਵੀ ਡੱਲੇਵਾਲ ਦੇ ਨਾਲ ਮਰਨ ਵਰਤ ਵਿਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੋਰਚੇ ਵਿਚ ਮੌਜੂਦ 111 ਕਿਸਾਨ ਮਰਨ ਵਰਤ ਕਰਨਗੇ। ਇਹ ਵਰਤ ਕੱਲ ਦੁਪਹਿਰੇ 2 ਵਜੇ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਕਾਲੇ ਕੱਪੜੇ ਪਾ ਕੇ ਮਰਨ ਵਰਤ ਕਰਨਗੇ।

Leave a Reply

Your email address will not be published. Required fields are marked *