ਅੰਮ੍ਰਿਤਸਰਚੰਡੀਗੜ੍ਹਜਲੰਧਰਦੇਸ਼-ਵਿਦੇਸ਼ਪੰਜਾਬ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 16 ਮਾਰਚ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬਾ ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ ‘ਤੇ ਪਰਮਾਤਮਾ ਦਾ ਧੰਨਵਾਦ ਕੀਤਾ।

ਦੋਵਾਂ ਆਗੂਆਂ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਵਿੱਚ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਿਆ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਵੱਡੀ ਤਬਦੀਲੀ ਦੇਖੀ ਗਈ ਹੈ ਅਤੇ ਅਗਲੇ ਦੋ ਸਾਲਾਂ ਵਿੱਚ ਸੂਬਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 2022 ਵਿੱਚ ਅੱਜ ਦੇ ਦਿਨ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਭਾਰੀ ਬਹੁਮਤ ਦੇ ਕੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਖ਼ਤ ਯਤਨ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 2022 ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਸ਼ੁਰੂ ਕੀਤੀ ਸੀ ਅਤੇ ਉਦੋਂ ਤੋਂ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਗਰੀਬ ਘਰਾਂ ਲਈ ਵੱਡੀ ਬੱਚਤ ਕਰ ਕੇ ਆਮ ਆਦਮੀ ਦੀ ਜੇਬ ਤੋਂ ਵੱਡਾ ਬੋਝ ਘਟਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਅੰਨਦਾਤਿਆਂ ਨੂੰ ਵੀ ਸੂਬੇ ਵਿੱਚ ਮੁਫ਼ਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ।

Leave a Reply

Your email address will not be published. Required fields are marked *