ਓ.ਐਸ.ਡੀ ਬਰਾੜ ਤੋਂ ਅਮਨਦੀਪ ਸਿੰਘ ਨੇ ਲਿਆ ਥਾਪੜਾ
ਪਟਿਆਲਾ (ਮਧੂਸਾਰ ਬਿਊਰੋ)
ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਨੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਉਪ ਮੁੱਖ ਮੰਤਰੀ ਦੇ ਓ.ਐਸ.ਡੀ ਚਰਨਜੀਤ ਸਿੰਘ ਬਰਾੜ ਤੋਂ ਥਾਪੜਾ ਲਿਆ।
ਇਸ ਮੌਕੇ ਸ. ਬਰਾੜ ਨੇ ਕਿਹਾ ਕਿ ਯੂਥ ਅਕਾਲੀ ਦਲ ਵਿਚ ਯੂਥ ਵਰਕਰਾਂ ਦੀ ਕੀਤੀ ਜਾ ਰਹੀ ਚੋਣ ਅਗਾਮੀ ਚੋਣਾਂ ਵਿਚ ਅਹਿਮ ਰੋਲ ਅਦਾ ਕਰੇਗੀ, ਜਿਸ ਨਾਲ ਸਰਕਾਰ ਦੀ ਜਿੱਤ ਹੋਰ ਯਕੀਨੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੜ੍ਹੇ ਲਿਖੇ ਸੂਝਵਾਨ ਅਤੇ ਪਾਰਟੀ ਨੂੰ ਸਮਰਪਿਤ ਰਹਿਣ ਵਾਲੇ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਵਿਚ ਅਹਿਮ ਤਵੱਜੋ ਦਿੱਤੀ ਜਾ ਰਹੀ ਹੈ ਤਾਂ ਜੋ ਯੂਥ ਵਰਕਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਾਂਭਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਅੱਗੇ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਜਦੋਂ ਵੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਹਮੇਸਾਂ ਹੀ ਨੌਜਵਾਨਾਂ ਨੇ ਆਪਣੀ ਜ਼ਿੰਮੇਵਾਰੀ ਨਾਲ ਵੋਟਾਂ ਨੂੰ ਭੁਗਤਾਇਆ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਵਿਚ ਅਮਨਦੀਪ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਸ਼ਹਿਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਨਾਉਣਗੇ ਅਤੇ 2017 ਦੀਆਂ ਚੋਣਾਂ ਵਿਚ ਤੀਜੀ ਵਾਰ ਅਕਾਲੀ ਦਲ ਸਰਕਾਰ ਬਣਾਏਗਾ। ਇਸ ਮੌਕੇ ‘ਤੇ ਹਰਜੀਤ ਸਿੰਘ ਜੀਤੀ ਸੀਨੀਅਰ ਅਕਾਲੀ ਦਲ, ਨਿਰੰਜਨ ਸਿੰੰਘ ਸ਼ੰਮੀ, ਗੋਲਡੀ, ਇੰਦਰਮੋਹਨ ਸਿੰਘ ਲੱਕੀ ਆਦਿ ਹਾਜ਼ਰ ਸਨ।

