ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਮੁੱਖ ਮੰਤਰੀ ਬਾਦਲ ਤੇ ਸੁਖਬੀਰ ਬਾਦਲ ਦੇ ਹੱਕ ‘ਚ ਡਟੀ
ਸਾਢੇ 9 ਸਾਲਾਂ ‘ਚ ਪੰਜਾਬ ‘ਚ ਵਿਕਾਸ ਕਾਰਜਾਂ ਤੇ ਲਏ ਹਰ ਫੈਸਲੇ ਦਾ ਲੀਡਰਸ਼ਿਪ ਨੇ ਜੈਕਾਰੇ ਛੱਡ ਕੇ ਕੀਤੀ ਪ੍ਰੋੜਤਾ
ਸੈਣੀ ਤੇ ਸੁਨਿਆਰਾ ਭਾਈਚਾਰੇ ਨੂੰ ਬੀ ਸੀ ਵਰਗ ‘ਚ ਸ਼ਾਮਲ ਕਰਨ ਦਾ ਕੀਤਾ ਜ਼ੋਰਦਾਰ ਸਵਾਗਤ
ਪਟਿਆਲਾ (ਮਧੂਸਾਰ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਦੀ ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਵੱਲੋਂ ਘੇਰਾਬੰਦੀ ਕਰਨ ਦੀ ਯੋਜਨਾ ਨੂੰ ਠੁੱਸ ਕਰਨ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਅਕਾਲੀ ਜਥੇ ਦੀ ਪ੍ਰਧਾਨ ਜਥੇਦਾਰ ਰਣਧੀਰ ਸਿੰਘ ਰੱਖੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਮੁੱਚੀ ਲੀਡਰਸ਼ਿਪ ਨੇ ਪਿਛਲੇ ਸਾਢੇ 9 ਸਾਲਾਂ ਦੌਰਾਨ ਬਤੌਰ ਪਾਰਟੀ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਲਏ ਸਾਰੇ ਫੈਸਲਿਆਂ ਦੀ ਜੈਕਾਰਿਆਂ ਦੀ ਗੂੰਜ ਵਿਚ ਪ੍ਰੋੜਤਾ ਕੀਤੀ।
ਇਸ ਮੀਟਿੰਗ ਵਿਚ ਸਾਢੇ 9 ਸਾਲਾਂ ਦੌਰਾਨ ਬਾਦਲ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਵੀ ਪੁਰਜੋਰ ਸ਼ਲਾਘਾ ਕੀਤੀ ਗਈ ਤੇ ਪੰਜਾਬ ਸਰਕਾਰ ਵੱਲੋਂ ਸੈਣੀ ਤੇ ਸੁਨਿਆਰਾ ਭਾਈਚਾਰੇ ਨੂੰ ਪਛੜੀਆਂ ਸ਼੍ਰੇਣੀਆਂ ਵਰਗ ਵਿਚ ਸ਼ਾਮਲ ਕਰਨ ਦੇ ਫੈਸਲੇ ਦਾ ਵੀ ਜ਼ੋਰਦਾਰ ਸਵਾਗਤ ਕੀਤਾ ਗਿਆ।
ਮੀਟਿੰਗ ਵਿਚ ਚਾਰ ਮਤੇ ਪਾਸ ਕੀਤੇ ਗਏ ਜਿਸ ਵਿਚ ਪਹਿਲੇ ਪਤੇ ਰਾਹੀਂ ਪਿਛਲੇ ਸਾਢੇ ਸਾਲਾਂ ਦੌਰਾਨ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਦੀ ਜ਼ੋਰਦਾਰ ਸ਼ਲਾਘਾ ਕੀਤੀ ਗਈ ਤੇ ਕਿਹਾ ਕਿ ਇਸ ਵਿਕਾਸ ਦੀ ਬਦੌਲਤ ਪੰਜਾਬ ਵਿਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ। ਦੂਜੇ ਮਤੇ ਰਾਹੀਂ ਪੰਜਾਬ ਸਰਕਾਰ ਵੱਲੋਂ 25 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਲਏ ਸਿਧਾਂਤਕ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਗਿਆ ਕਿ ਇਸ ਫੈਸਲੇ ਨਾਲ ਸੂਬੇ ਦੇ ਹਜ਼ਾਰਾਂ ਮੁਲਾਜ਼ਮ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ ਤੇ ਉਹਨਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣੇਗੀ। ਤੀਜੇ ਮਤੇ ਰਾਹੀਂ ਪੰਜਾਬ ਸਰਕਾਰ ਵੱਲੋਂ ਸੈਣੀ ਅਤੇ ਸੁਨਿਆਰਾ ਭਾਈਚਾਰਾ ਨੂੰ ਪਛੜੀਆਂ ਸ਼੍ਰੇਣੀਆਂ ਵਰਗ ਵਿਚ ਸ਼ਾਮਲ ਕਰਨ ਦੇ ਫੈਸਲੇ ਦਾ ਵੀ ਸਵਾਗਤ ਕੀਤਾ ਗਆ। ਚੌਥੇ ਮਤੇ ਰਾਹੀਂ ਇਹ ਫੈਸਲਾ ਕੀਤਾ ਗਿਆ ਕਿ ਪਾਰਟੀ ਵਿਚ ਅਨੁਸ਼ਾਸਨ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸ੍ਰ ਸੁਖਬੀਰ ਸਿੰਘ ਬਾਦਲ ਵੱਲੋਂ ਲਏ ਗਏ ਤੇ ਲਏ ਜਾਣ ਵਾਲੇ ਹਰ ਫੈਸਲੇ ਦਾ ਵੀ ਪ੍ਰੋੜਤਾ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਜਥੇਬੰਦੀ ਤੇ ਸਮੁੱਚੇ ਹਲਕਾ ਇੰਚਾਰਜਾਂ ਵੱਲੋਂ ਸ੍ਰ ਨਰਦੇਵ ਸਿੰਘ ਆਕੜੀ ਨੂੰ ਮਾਰਕੀਟ ਕਮੇਟੀ ਪਟਿਆਲਾ ਦਾ ਚੇਅਰਮੈਨ ਬਣਾਉਣ ‘ਤੇ ਸਨਮਾਨਤ ਕੀਤਾ ਗਿਆ ਤੇ ਇਸ ਫੈਸਲੇ ਲਈ ਸ੍ਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ।
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਜ਼ਿਲ੍ਹਾ ਅਕਾਲੀ ਜੱਥੇ ਦੇ ਪ੍ਰਧਾਨ ਜਥੇਦਾਰ ਰਣਧੀਰ ਸਿੰਘ ਰੱਖੜਾ, ਸ੍ਰ ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ ਨਾਭਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਹਲਕਾ ਇੰਚਾਰਜ ਸਨੌਰ, ਹਰਪ੍ਰੀਤ ਕੌਰ ਮੁਖਮੇਲਪੁਰ ਵਿਧਾਇਕ ਘਨੌਰ, ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਚੇਅਰਮੈਨ ਸੁਰਿੰਦਰ ਸਿੰਘ ਪਹਿਲਵਾਨ, ਮਾਰਕੀਟ ਕਮੇਟੀ ਦੇ ਚੇਅਰਮੈਨ ਨਰਦੇਵ ਸਿੰਘ ਆਕੜੀ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਜਸਪਾਲ ਸਿੰਘ ਕਲਿਆਣ, ਚੇਅਰਮੈਨ ਲਖਵੀਰ ਸਿੰਘ ਲੌਟ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਜਸਮੇਰ ਸਿੰਘ ਲਾਛੜੂ, ਜਰਨੈਲ ਸਿੰਘ ਕਰਤਾਰਪੁਰ, ਬਲਵੰਤ ਸਿੰਘ ਰਾਮਗੜ੍ਹ, ਜਸਵਿੰਦਰ ਸਿੰਘ ਚੀਮਾ ਮੁੱਖ ਸਲਾਹਕਾਰ ਕੈਬਨਿਟ ਮੰਤਰੀ ਰੱਖੜਾ, ਜਨਰਲ ਸਕੱਤਰ ਬਲਵਿੰਦਰ ਸਿੰਘ ਦੌਣਕਲਾਂ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਬਲਵਿੰਦਰ ਕੌਰ ਚੀਮਾ, ਯੂਥ ਵਿੰਗ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਮਨਜੋਤ ਸਿੰਘ ਚਹਿਲ, ਹਰਬੰਸ ਸਿੰਘ ਲੰਗ ਸਾਬਕਾ ਚੇਅਰਮੈਨ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਟੋਡਰਪੁਰ, ਇੰਡਸਟਰੀ ਵਿੰਗ ਦੇ ਪ੍ਰਧਾਨ ਇੰਜ. ਗੁਰਵਿੰਦਰ ਸਿੰਘ ਸ਼ਕਤੀਮਾਨ, ਸਹਿਕਾਰਤਾ ਵਿੰਗ ਦੇ ਪ੍ਰਧਾਨ ਪਲਵਿੰਦਰ ਸਿੰਘ ਛੀਟਾਂਵਾਲਾ, ਸੇਵਾ ਵਿੰਗ ਦੇ ਪ੍ਰਧਾਨ ਗੁਰਮੁਖ ਸਿੰਘ ਭੋਜੇਮਾਜਰੀ, ਐਸ ਸੀ ਵਿੰਗ ਪ੍ਰਧਾਨ ਗੁਰਚਰਨ ਸਿੰਘ ਖਾਲਸਾ, ਡਾ. Ð ਰਵੇਲ ਸਿੰਘ, ਮਨਪ੍ਰੀਤ ਸਿੰਘ ਚੱਢਾ, ਧਰਮ ਸਿੰਘ ਧਾਰੋਂਕੀ, ਸੌਦਾਗਰ ਸਿੰਘ ਮੂੰਡਖੇੜਾ, ਸ਼ਮਸ਼ੇਰ ਸਿੰਘ ਚੌਧਰੀਮਾਜਰੀ, ਜੋਗਿੰਦਰ ਸਿੰਘ ਪੰਛੀ, ਸੁਰਜੀਤ ਸਿੰਘ ਹਸਨਪੁਰ, ਸੁਖਵਿੰਦਰ ਸਿੰਘ ਗਾਗੂ, ਭੁਪਿੰਦਰ ਸਿੰਘ ਸੈਫਦੀਪੁਰ, ਹਰਨਾਮ ਸਿੰਘ ਸ਼ੰਕਰਪੁਰ, ਪ੍ਰੀਤਮ ਸਿੰਘ ਖਾਨਪੁਰ, ਲਾਲ ਸਿੰਘ ਮਰਦਾਂਪੁਰ, ਜੋਰਾਵਰ ਸਿੰਘ, ਹਰਫੂਲ ਸਿੰਘ ਆਲੋਵਾਲ, ਪਵਿੱਤਰ ਸਿੰਘ ਡਕਾਲਾ, ਯਾਦਵਿੰਦਰ ਸਿੰਘ ਬਲਬੇੜਾ, ਚੈਨ ਸਿੰਘ ਪੰਜਹੱਥਾ, ਗੁਰਚਰਨ ਸਿੰਘ ਕੌਲੀ, ਗੁਰਮੀਤ ਸਿੰਘ ਗੁਰਾਇਆ, ਬਲਕਾਰ ਸਿੰਘ ਦੌਣ ਤੇ ਹੋਰ ਪਤਵੰਤੇ ਹਾਜ਼ਰ ਸਨ।

