ਵਿਸਾਖੀ ਜੋੜ ਮੇਲ ਮੌਕੇ ਖਾਲਸਾ ਸਾਜਨਾ ਦਿਵਸ ਮਨਾਉਣ ਪੁੱਜੀਆਂ ਸੰਗਤਾਂ ਨੇ ਨਿਵਾਇਆ ਸੀਸ
ਪੰਗਤ-ਸੰਗਤ ਕਰਕੇ ਸੰਗਤਾਂ ਨੇ ਗੁਰੂ ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ
ਗੁਰੂ ਸਾਹਿਬ ਨੇ ਸਮੁੱਚੀ ਲੋਕਾਈ ਨੂੰ ਵੱਡਮੁੱਲਾ ਅਤੇ ਵਿਲੱਖਣ ਸਿਧਾਂਤ ਖਾਲਸਾ ਪੰਥ ਦੇ ਰੂਪ ਵਿਚ ਦਿੱਤਾ : ਪ੍ਰੋ. ਬਡੂੰਗਰ
ਪਟਿਆਲਾ 13 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸਾਖੀ ਦੇ ਸਾਲਾਨਾ ਜੋੜ ਮੇਲ ਮੌਕੇ ਖਾਲਸਾ ਸਾਜਨਾ ਦਿਵਸ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀਵਾਨ ਹਾਲ ਵੀ ਪਾਏ ਅਤੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਕੇ ਨਿਹਾਲ ਕੀਤਾ। ਪਵਿੱਤਰ ਦਿਹਾੜੇ ਮੌਕੇ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪੰਗਤ ਸੰਗਤ ਕਰਕੇ ਹਾਸਲ ਕੀਤੀਆਂ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਇਸ ਦੌਰਾਨ ਦੀਵਾਨ ਹਾਲ ਵਿਖੇ ਸਜਾਏ ਦੀਵਾਨਾਂ ’ਚ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ।
ਦੀਵਾਨ ਹਾਲ ਵਿਖੇ ਚੱਲ ਰਹੇ ਧਾਰਮਕ ਦੀਵਾਨਾਂ ਵਿਚ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਆਦਿ ਉਚੇਚੇ ਤੌਰ ’ਤੇ ਸ਼ਾਮਲ ਸਨ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਖਾਲਸੇ ਪੰਥ ਦੇ ਸਿਰਜਣਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਦੀ ਇਤਿਹਾਸ ਅੰਦਰ ਵੱਡੀ ਮਹਾਨਤਾ ਹੈ ਅਤੇ ਗੁਰੂ ਸਾਹਿਬ ਨੇ ਸਮੁੱਚੀ ਲੋਕਾਈ ਨੂੰ ਵੱਡਮੁੱਲਾ ਅਤੇ ਵਿਲੱਖਣ ਸਿਧਾਂਤ ਖਾਲਸਾ ਪੰਥ ਦੇ ਰੂਪ ਵਿਚ ਦਿੱਤਾ, ਅੱਜ ਲੋੜ ਹੈ ਗੁਰੂ ਸਾਹਿਬ ਸਾਜੇ ਨਿਵਾਜੇ ਖਾਲਸਾ ਪੰਥ ਦੇ ਸਿਧਾਂਤ ਨੂੰ ਆਪਣੇ ਜੀਵਨ ਵਿਚ ਧਾਰਨ ਕਰੀਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਪੁੱਜੀਆਂ ਸਖਸ਼ੀਅਤਾਂ ਦਾ ਧੱਨਵਾਦ ਵੀ ਕੀਤਾ ਅਤੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਤਰਸਵੀਰ ਸਿੰਘ, ਭਾਈ ਹਜੂਰ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

