ਪੰਜਾਬਪਟਿਆਲਾ

ਖਾਲਸਾ ਸਾਜਣਾ ਦਿਹਾੜੇ ਮੌਕੇ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ

ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਗੜ੍ਹੀ ਨੇ ਖਾਲਸੇ ਦੇ ਸਿਧਾਂਤ ਨੂੰ ਅਪਣਾਉਣ ’ਤੇ ਜ਼ੋਰ

ਗੁਰਦੁਆਰਾ ਪ੍ਰਬੰਧਕਾਂ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਕੀਤਾ ਸਨਮਾਨਤ

ਬਹਾਦਰਗੜ੍ਹ/ਪਟਿਆਲਾ 13 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਵਿਸਾਖੀ ਜੋੜ ਮੇਲੇ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਖਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਕੀਤੀ। ਦੀਵਾਨ ਹਾਲ ਵਿਖੇ ਆਯੋਜਿਤ ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਇਲਾਕੇ ਦੀਆਂ ਸਖਸ਼ੀਅਤਾਂ ਪੁੱਜੀਆਂ ਹੋਈਆਂ ਸਨ।
ਧਾਰਮਕ ਦੀਵਾਨਾਂ ਵਿਚ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸਮੁੱਚੀ ਸੰਗਤਾਂ ਨੂੰ ਖਾਲਸਾ ਪੰਥ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਖਾਲਸੇ ਦੀ ਰਹਿਣੀ ਬਹਿਣੀ ਅਨੁਸਾਰ ਆਪਣਾ ਜੀਵਨ ਬਤੀਤ ਕਰੀਏ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਅਜਿਹੇ ਖਾਲਸੇ ਪੰਥ ਦੀ ਸਿਰਜਣਾ ਕੀਤੀ, ਜਿਸ ਦੀ ਦੁਨੀਆ ਦੇ ਕਿਸੇ ਵੀ ਧਰਮ ਵਿਚ ਮਿਸਾਲ ਨਹੀਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਵਿਸ਼ੇਸ਼ ਦਿਨ ਖਾਲਸੇ ਦੇ ਸਿਧਾਂਤ ਨੂੰ ਅਪਣਾਉਣ ’ਤੇ ਜ਼ੋਰ ਦਿੰਦਾ ਹੈ ਅਤੇ ਸ਼ਬਦ ਗੁਰੂ ਦਾ ਆਸਰਾ ਪ੍ਰਾਪਤ ਕਰਨ ਮਗਰੋਂ ਹੀ ਸਿੱਖੀ ਦੇ ਨਿਆਰੇਪਣ ਨੂੰ ਕਾਇਮ ਰੱਖਿਆ ਜਾ ਸਕਦਾ। ਇਸ ਮੌਕੇ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਸਰਬੱਤ ਦੇ ਭਲੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ।
ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਵੀ ਸੰਗਤਾਂ ਨੂੰ ਬਾਣੀ ਅਤੇ ਬਾਣੇ ਨੂੰ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ। ਗੁਰਦੁਆਰਾ ਪ੍ਰਬੰਧਕ ਮੈਨੇਜਰ ਮਨਜੀਤ ਸਿੰਘ ਕੌਲੀ ਸੰਗਤਾਂ ਨੂੰ ਜੀ ਆਇਆ ਆਖਿਆ ਅਤੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਘੁਮਾਣਾ, ਬਲਵਿੰਦਰ ਸਿੰਘ ਦੌਣ ਕਲਾਂ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਲਖਵਿੰਦਰ ਸਿੰਘ ਅਜਰਾਵਰ, ਪਰਵਿੰਦਰ ਸਿੰਘ ਰਿਉਂਦ, ਭਾਈ ਕੁਲਵਿੰਦਰ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ ਆਦਿ ਸਖਸ਼ੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

Leave a Reply

Your email address will not be published. Required fields are marked *