ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 20 ਮਈ (ਮਧੂਸਾਰ ਬਿਊਰੋ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਪੂਰੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ। ਉਨ੍ਹਾਂ ਨੇ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਨੂੰ ਨਿਰਦੇਸ਼ ਦਿੱਤੇ ਕਿ ਉਹ ਜਮੀਨੀ ਪੱਧਰ ‘ਤੇ ਇੱਕ ਟੀਮ ਵਜੋ ਕੰਮ ਕਰਨ ਤਾਂ ਜੋ ਅਪਰਾਧ ਅਤੇ ਅਪਰਾਧੀਆਂ ਦਾ ਪ੍ਰਭਾਵੀ ਢੰਗ ਨਾਲ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਮੇਰਾ ਟੀਚਾ ਹਰਿਆਣਾ ਨੂੰ ਇੱਕ ਜੀਰੋ ਅਪਰਾਧ ਸੂਬਾ ਬਨਾਉਣਾ ਹੈ।
ਮੁੱਖ ਮੰਤਰੀ ਅੱਜ ਸਿਵਲ ਸਕੱਤਰੇਤ ਵਿੱਚ ਅਪਰਾਧ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਪ੍ਰਬੰਧਿਤ ਰਾਜ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਪੁਲਿਸ ਡਾਇਰੈਕਟਰ ਜਨਰਲ ਸ੍ਰੀ ਸ਼ਤਰੂਜੀਤ ਕਪੂਰ, ਜੇਲ ਡਾਇਰੈਕਟਰ ਜਨਰਲ ਸ੍ਰੀ ਮੋਹਮਦ ਅਕੀਲ, ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਓ.ਪੀ. ਸਿੰਘ, ਏਡੀਜੀਪੀ ਸੀਆਈਡੀ ਸ੍ਰੀ ਸੌਰਭ ਸਿੰਘ ਸਮੇਤ ਪੁਲਿਸ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਵਿੱਚ ਹਰਿਆਣਾ ਵਿੱਚ ਅਪਰਾਧ ਦਰ ਵਿੱਚ ਵਰਨਣਯੋਗ ਗਿਰਾਵਟ ਆਈ ਹੈ, ਪਰ ਇਸ ਨੂੰ ਪੂਰੀ ਤਰ੍ਹਾ ਖਤਮ ਕਰਨ ਲਈ ਲਗਾਤਾਰ ਅਤੇ ਟੀਚਾਗਤ ਪ੍ਰਗਤੀ ਜਾਰੀ ਰੱਖਣੀ ਹੋਵੇਗੀ। ਉਨ੍ਹਾਂ ਨੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਥਾਨੇ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਗੱਲ ਧਿਆਨ ਨਾਲ ਸੁਣੀ ਜਾਵੇ, ਸ਼ਿਕਾਇਤਾਂ ਦੀ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ ਅਤੇ ਉਸ ‘ਤੇ ਤੁਰੰਤ ਕਾਰਵਾਈ ਹੋਵੇ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪੀੜਤਾਂ ਨੁੰ ਸਮੇਂ ‘ਤੇ ਨਿਆਂ ਿਿਮਲੇਗਾ ਅਤੇ ਪੁਲਿਸ ਦੇ ਪ੍ਰਤੀ ਜਨਤਾ ਦਾ ਭਰੋਸਾ ਵੀ ਮਜਬੂਤ ਹੋਵੇਗਾ।
ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਕਿਸੇ ਵੀ ਸ਼ਿਕਾਇਤਕਰਤਾ ਨੂੰ ਐਫਆਈਆਰ ਦਰਜ ਕਰਵਾਉਣ ਲਈ ਵਾਰ-ਵਾਰ ਥਾਨੇ ਦੇ ਚੱਕਰ ਨਾ ਲਗਾਉਣੇ ਪੈਣ। ਜੇਕਰ ਕਿਸੇ ਕਾਰਨ ਵਜੋ ਐਫਆਈਆਰ ਦਰਜ ਨਹੀਂ ਕੀੀਤ ਜਾ ਸਕੇਗੀ, ਤਾਂ ਪੁਲਿਸ ਨੂੰ ਉਸ ਨੂੰ ਸਪਸ਼ਟ ਕਾਰਣਾਂ ਦੀ ਜਾਣਕਾਰੀ ਦੇਣੀ ਹੋਵੇਗੀ ਤਾਂ ਜੋ ਸ਼ਿਕਾਇਤਕਰਤਾ ਨੂੰ ਸੰਤੁਸ਼ਟੀ ਹੋ ਸਕੇ।

