ਅੰਮ੍ਰਿਤਸਰਪੰਜਾਬਪਟਿਆਲਾ

ਬੀਬੀ ਅਮਰਜੀਤ ਕੌਰ ਢਿਲੋਂ ਦੀਆਂ ਅਸਤੀਆਂ ਕੀਰਤਪੁਰ ਸਾਹਿਬ ਦੇ ਗ: ਪਤਾਲਪੁਰੀ ਸਾਹਿਬ ਦੇ ਘਾਟ ਤੋਂ ਜਲ ਪ੍ਰਵਾਹ

ਸ੍ਰੀ ਅਨੰਦਪੁਰ ਸਾਹਿਬ:- 2 ਜੂਨ (Ramandeep/madhusar Bureau) ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਦੀ ਸੱਸ ਅਤੇ ਸ. ਇਕਬਾਲ ਸਿੰਘ ਢਿੱਲੋਂ ਦੀ ਮਾਤਾ ਬੀਬੀ ਅਮਰਜੀਤ ਕੌਰ ਢਿੱਲੋਂ ਜੋ ਕਿ 31 ਮਈ ਨੂੰ ਅਕਾਲ ਚਲਾਣਾ ਕਰ ਗਏ ਸਨ, ਦੀਆਂ ਅਸਥੀਆਂ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਨਜ਼ਦੀਕ ਬਣੇ ਅਸਥਘਾਟ ਤੋਂ ਸਤਲੁਜ ਦਰਿਆ ਵਿੱਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ।

ਇਸ ਤੋਂ ਪਹਿਲਾਂ ਬੀਬੀ ਅਮਰਜੀਤ ਕੌਰ ਢਿਲੋਂ ਦੀਆਂ ਅਸਥੀਆਂ ਪਰਿਵਾਰਿਕ ਮੈਂਬਰਾਂ, ਸਾਕ ਸੰਬੰਧੀਆਂ ਵਲੋਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਲਿਆਂਦੀਆਂ ਗਈਆਂ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਅਰਦਾਸ ਕੀਤੀ ਗਈ ਉਪਰੰਤ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸ. ਇਕਬਾਲ ਸਿੰਘ ਢਿਲੋਂ, ਸ੍ਰੀਮਤੀ ਸੁਖਵਿੰਦਰਜੀਤ ਕੌਰ, ਸ. ਕਰਨਰਾਜਬੀਰ ਸਿੰਘ ਐਡਵੋਕੇਟ ਅਤੇ ਹੋਰ ਪਰਿਵਾਰਕ ਮੈਂਬਰਾਂ ਵਲੋਂ ਅਸਥੀਆਂ ਘਾਟ ਤੋਂ ਸਤਲੁਜ ਦਰਿਆ ਵਿੱਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਤੋਂ ਬਾਅਦ ਸਮੂਹ ਪਰਿਵਾਰ ਵਲੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਮੱਥਾ ਟੇਕਿਆ ਗਿਆ ਅਤੇ ਕੀਰਤਨ ਸਰਵਣ ਕੀਤਾ ਗਿਆ। ਅਸਥੀਆਂ ਜਲ ਪ੍ਰਵਾਹ ਕਰਨ ਦੀ ਰਸਮ ਵਿੱਚ ਸ. ਸੁਰਜੀਤ ਸਿੰਘ ਮੀਤ ਮੈਨੇਜਰ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਗੁਰਮੁਖ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਸਤਨਾਮ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਰਣਜੋਧ ਸਿੰਘ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਪ੍ਰੇਮ ਸਿੰਘ ਵਾਹਿਗੁਰੂ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਪਤਵੰਤੇ ਹਾਜ਼ਰ ਸਨ।
ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਆਈ ਸੰਗਤ ਨੂੰ ਦਸਿਆ ਕਿ ਅੰਤਿਮ ਅਰਦਾਸ ਸਮਾਗਮ 9 ਜੂਨ ਨੂੰ ਗੁ: ਅਜੀਤਗੜ੍ਹ ਸਾਹਿਬ ਛਾਉਣੀ ਹਰੀਆਂ ਬੇਲਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਸਾਰੀ ਪਾਰਕਿੰਗ ਗੁ: ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵਿਖੇ ਹੋਵੇਗੀ।

Leave a Reply

Your email address will not be published. Required fields are marked *