ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਮੈਂ ਰਾਜ ਸਭਾ ’ਚ ਨਹੀਂ ਜਾ ਰਿਹਾ: ਕੇਜਰੀਵਾਲ

ਨਵੀਂ ਦਿੱਲੀ: ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਹ ਰਾਜ ਸਭਾ ਮੈਂਬਰ ਨਹੀਂ ਬਣਨ ਜਾ ਰਹੇ ਹਨ। ਉਨ੍ਹਾਂ ਦਾ ਇਹ ਬਿਆਨ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜਿੱਤਣ ਮਗਰੋਂ ਆਇਆ ਹੈ। ਸੰਜੀਵ ਅਰੋੜਾ ਨੂੰ ਹੁਣ ਰਾਜ ਸਭਾ ਤੋਂ ਅਸਤੀਫ਼ਾ ਦੇਣਾ ਪਵੇਗਾ

ਕੇਜਰੀਵਾਲ ਜਦੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨ੍ਹਾਂ ਤੋਂ ਸਵਾਲ ਪੁੱਛਿਆ ਗਿਆ ਕਿ ਅਰੋੜਾ ਦੀ ਥਾਂ ’ਤੇ ਰਾਜ ਸਭਾ ਲਈ ‘ਆਪ’ ਕਿਸ ਨੂੰ ਨਾਮਜ਼ਦ ਕਰੇਗੀ ਤਾਂ ਉਨ੍ਹਾਂ ਕਿਹਾ, ‘‘ਮੈਨੂੰ ਤਾਂ ਪਹਿਲਾਂ ਹੀ ਕਈ ਵਾਰ ਰਾਜ ਸਭਾ ਭੇਜਿਆ ਜਾ ਚੁੱਕਿਆ ਹੈ। ਪਰ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਰਾਜ ਸਭਾ ਨਹੀਂ ਜਾ ਰਿਹਾ ਹਾਂ। ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਤੈਅ ਕਰੇਗੀ ਕਿ ਕਿਸ ਨੂੰ ਉਪਰਲੇ ਸਦਨ ਲਈ ਨਾਮਜ਼ਦ ਕੀਤਾ ਜਾਵੇ।’’ ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਆਖਦੀਆਂ ਆ ਰਹੀਆਂ ਹਨ ਕਿ ਸੰਜੀਵ ਅਰੋੜਾ ਦੇ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਮਗਰੋਂ ਕੇਜਰੀਵਾਲ ਰਾਜ ਸਭਾ ਲਈ ਨਾਮਜ਼ਦ ਹੋ ਜਾਣਗੇ। ਕੇਜਰੀਵਾਲ ਨੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ’ਤੇ ਕਿਹਾ ਕਿ ਪੰਜਾਬ ’ਚ ਪਾਰਟੀ ਵੱਲੋਂ ਵਧੀਆ ਕੰਮ ਕੀਤਾ ਜਾ ਰਿਹਾ ਹੈ। 

Leave a Reply

Your email address will not be published. Required fields are marked *