ਚੰਡੀਗੜ੍ਹਜਲੰਧਰਦੇਸ਼-ਵਿਦੇਸ਼ਪੰਜਾਬਪਟਿਆਲਾ

ਹਰਚੰਦ ਸਿੰਘ ਬਰਸਟ ਨੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ – ਚੇਅਰਮੈਨ ਪੰਜਾਬ ਮੰਡੀ ਬੋਰਡ
ਪਟਿਆਲਾ 7 ਜੁਲਾਈ (ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ. ਬਰਸਟ ਨੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।

ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਅਸੀਂ ਹਮੇਸ਼ਾ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹਾਂ। ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਜਮੀਨੀ ਪੱਧਰ ਤੇ ਹਰ ਤਰ੍ਹਾਂ ਦੀਆਂ ਸਹੁਲਤਾਂ ਮੁਹੱਇਆ ਕਰਵਾਉਣਾ ਹੈ, ਜਿਸ ਦੇ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੀ ਤਰੱਕੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦੀ ਤਰੱਕੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਸਮੇਤ ਸਾਰੇ ਵਰਗਾਂ ਦੀ ਭਲਾਈ ਅਤੇ ਬਿਹਤਰੀ ਲਈ ਵਚਨਬੱਧ ਹੈ, ਜਿਸਦੇ ਲਈ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਨੂੰ ਅਮਲ੍ਹੀ ਜਾਮਾਂ ਪਹਿਣਾਇਆ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 3 ਸਾਲਾਂ ਦੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਰੁਜ਼ਗਾਰ ਸਮੇਤ ਹਰ ਖੇਤਰ ਵਿੱਚ ਸ਼ਾਨਦਾਰ ਕੰਮ ਕਰਕੇ ਮਿਸਾਲ ਕਾਇਮ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਲੋਕਾਂ ਵੱਲੋਂ ਵੀ ਇਸ ਵਿੱਚ ਪੂਰਾ ਸਾਥ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰਦੀ ਰਹੇਗੀ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ ਮੌਕੇ ਜਸਬੀਰ ਕੌਰ ਸ਼ੇਰਗਿੱਲ ਚੇਅਰਮੈਨ ਮਾਰਕਿਟ ਕਮੇਟੀ ਦਿੱੜਬਾ, ਬਲਵਿੰਦਰ ਸਿੰਘ ਸਰਪੰਚ ਸੇਂਸਰਵਾਲ, ਗਿੰਨੀ, ਸਰਪੰਚ ਜਗਸੀਰ ਸਿੰਘ ਗੁਰੂ ਤੇਗ ਬਹਾਦਰ ਨਗਰ, ਮੁੱਖਤਿਆਰ ਸਿੰਘ ਡਰੋਲਾ, ਮੇਜਰ ਸਿੰਘ ਪਾਤੜਾ, ਪ੍ਰਤਾਪ ਸਿੰਘ ਗੱਜੂਮਾਜਰਾ, ਸਤਨਾਮ ਸਿੰਘ, ਧਨੱਤਰ ਸਿੰਘ, ਰਾਜ ਕੁਮਾਰ ਸਚਦੇਵਾ, ਰਵਿੰਦਰ ਸਿੰਘ ਸਮਾਣਾ ਮੌਜੂਦ ਰਹੇ।

Leave a Reply

Your email address will not be published. Required fields are marked *