ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਲ ਟੌਹੜਾ ਦਾ ਜਥੇਦਾਰ ਹਰਵਿੰਦਰ ਸਿੰਘ ਟੌਹੜਾ ਛੇ ਸਾਲ ਲਈ ਪਾਰਟੀ ‘ਚੋਂ ਬਰਖ਼ਾਸਤ
ਪਟਿਆਲਾ, 12 ਸਤੰਬਰ (ਮਧੂਸਾਰ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਜਥੇਦਾਰ ਰਣਧੀਰ ਸਿੰਘ ਰੱਖੜਾ ਨੇ ਪਾਰਟੀ ਦੇ ਟੌਹੜਾ ਸਰਕਲ ਦੇ ਪ੍ਰਧਾਨ ਜਥੇਦਾਰ ਹਰਵਿੰਦਰ ਸਿੰਘ ਟੌਹੜਾ ਨੂੰ ਪਾਰਟੀ ਵਿਚੋਂ ਛੇ ਸਾਲ ਲਈ ਬਰਖ਼ਾਸਤ ਕਰ ਦਿੱਤਾ ਹੈ।
ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਸ੍ਰ ਨਰਦੇਵ ਸਿੰਘ ਆਕੜੀ ਨੇ ਦੱਸਿਆ ਕਿ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਧੀਰ ਸਿੰਘ ਰੱਖੜਾ ਨੇ ਟੌਹੜਾ ਸਰਕਲ ਦੇ ਪ੍ਰਧਾਨ ਨੂੰ ਬਰਖ਼ਾਸਤ ਕਰਨ ਦਾ ਫੈਸਲਾ ਉਹਨਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਮੱਦੇਨਜ਼ਰ ਰੱਖਦਿਆਂ ਲਿਆ ਹੈ। ਉਹਨਾਂ ਦੱਸਿਆ ਕਿ ਲੰਬੇ ਸਮੇਂ ਤੋਂ ਉਹਨਾਂ ਦੇ ਪਾਰਟੀ ਦੇ ਹਿਤਾਂ ਦੇ ਖਿਲਾਫ ਕੰਮ ਕਰਨ ਦੀਆਂ ਰਿਪੋਰਟਾਂ ਆ ਰਹੀਆਂ ਸਨ ਜਿਹਨਾਂ ਦੀ ਪੜਤਾਲ ਵਿਚ ਇਹ ਸਹੀ ਪਾਈਆਂ ਗਈਆਂ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਪਾਇਆ ਜਾਣ ਕਰ ਕੇ ਉਹਨਾਂ ਨੂੰ ਛੇ ਸਾਲ ਲਈ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।

