ਚੰਡੀਗੜ੍ਹਦੇਸ਼-ਵਿਦੇਸ਼ਪੰਜਾਬਪਟਿਆਲਾ

ਰਾਹੁਲ ਗਾਂਧੀ ਸੱਤ ਦਿਨਾਂ ਦੇ ਅੰਦਰ ਘੋਸ਼ਣਾ ਪੱਤਰ ਜਮ੍ਹਾਂ ਕਰਨ, ਨਹੀਂ ਤਾਂ ਦਾਅਵੇ ਅਵੈਧ ਮੰਨੇ ਜਾਣਗੇ: ਚੋਣ ਕਮਿਸ਼ਨ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਦੋ ਹੋਰਨਾਂ ਚੋਣ ਕਮਿਸ਼ਨਰਾਂ ਨਾਲ ਮਿਲ ਕੇ ਰੱਖਿਆ ਪੱਖ

ਨਵੀਂ ਦਿੱਲੀ 17 ਅਗਸਤ (ਮਧੂਸਾਰ ਬਿਊਰੋ) ‘ਵੋਟ ਚੋਰੀ’ ਦੇ ਇਲਜ਼ਾਮਾਂ ’ਚ ਘਿਰੇ ਚੋਣ ਕਮਿਸ਼ਨ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਕਥਿਤ ‘ਵੋਟ ਚੋਰੀ’ ਦੇ ਕੀਤੇ ਦਾਅਵਿਆਂ ਬਾਰੇ ਆਪਣਾ ਪੱਖ ਰੱਖਿਆ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਰਾਹੁਲ ਗਾਂਧੀ ਵੋਟ ਚੋਰੀ ਦੇ ਦਾਅਵਿਆਂ ’ਤੇ ਸੱਤ ਦਿਨਾਂ ਅੰਦਰ ਸਹੁੰ ਚੁੱਕ ਕੇ ਘੋਸ਼ਣਾ ਪੱਤਰ ਜਮ੍ਹਾਂ ਕਰਨ ਨਹੀਂ ਤਾਂ ਉਨ੍ਹਾਂ ਦੇ ‘ਵੋਟ ਚੋਰੀ’ ਦੇ ਦਾਅਵਿਆਂ ਨੂੰ ਬੇਬੁਨਿਆਦ ਅਤੇ ਅਵੈਧ ਕਰਾਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਇਹ ਸਾਰੇ ਦਾਅਵੇ ਸਾਬਤ ਕਰਨ ਵਿੱਚ ਰਾਹੁਲ ਗਾਂਧੀ ਫੇਲ ਸਾਬਤ ਹੁੰਦੇ ਹਨ ਤਾਂ ਉਨ੍ਹਾਂ ਨੁੂੰ ਦੇਸ਼ ਦੀ ਜਨਤਾ ਕੋਲੋਂ ਮੁਆਫ਼ੀ ਮੰਗਣੀ ਪਵੇਗੀ।
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ, “ਕਾਨੂੰਨ ਅਨੁਸਾਰ, ਹਰੇਕ ਸਿਆਸੀ ਪਾਰਟੀ ਚੋਣ ਕਮਿਸ਼ਨ ਕੋਲ ਰਜਿਸਟ੍ਰੇਸ਼ਨ ਤੋਂ ਪੈਦਾ ਹੁੰਦੀ ਹੈ, ਫਿਰ ਚੋਣ ਕਮਿਸ਼ਨ ਉਨ੍ਹਾਂ ਸਿਆਸੀ ਪਾਰਟੀਆਂ ਦਰਮਿਆਨ ਵਿਤਕਰਾ ਕਿਵੇਂ ਕਰ ਸਕਦਾ ਹੈ। ਚੋਣ ਕਮਿਸ਼ਨ ਲਈ, ਕੋਈ ਸੱਤਾਧਾਰੀ ਪਾਰਟੀ ਜਾਂ ਵਿਰੋਧੀ ਧਿਰ ਨਹੀਂ ਹੈ, ਸਾਰੀਆਂ ਬਰਾਬਰ ਹਨ। ਪਿਛਲੇ ਦੋ ਦਹਾਕਿਆਂ ਤੋਂ ਕਰੀਬ ਸਾਰੀਆਂ ਸਿਆਸੀ ਪਾਰਟੀਆਂ ਵੋਟਰ ਸੂਚੀ ਵਿੱਚ ਗਲਤੀਆਂ ਨੂੰ ਸੁਧਾਰਨ ਦੀ ਮੰਗ ਕਰ ਰਹੀਆਂ ਹਨ, ਇਸ ਲਈ ਚੋਣ ਕਮਿਸ਼ਨ ਨੇ ਬਿਹਾਰ ਤੋਂ ਇੱਕ ਵਿਸ਼ੇਸ਼ ਵਿਆਪਕ ਸੋਧ (SIR) ਸ਼ੁਰੂ ਕੀਤੀ ਹੈ। SIR ਦੀ ਪ੍ਰਕਿਰਿਆ ਵਿੱਚ, ਸਾਰੇ ਵੋਟਰਾਂ, ਬੂਥ ਪੱਧਰ ਦੇ ਅਧਿਕਾਰੀਆਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਨਾਮਜ਼ਦ 1.6 ਲੱਖ BLA (ਬੂਥ ਪੱਧਰ ਦਾ ਏਜੰਟ) ਨੇ ਮਿਲ ਕੇ ਇੱਕ ਖਰੜਾ ਸੂਚੀ ਤਿਆਰ ਕੀਤੀ ਹੈ।’’
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ, “ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਸਿਆਸੀ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਉਨ੍ਹਾਂ ਵੱਲੋਂ ਨਾਮਜ਼ਦ ਕੀਤੇ ਗਏ ਬੀਐਲਏ ਦੇ ਪ੍ਰਮਾਣਿਤ ਦਸਤਾਵੇਜ਼ ਅਤੇ ਪ੍ਰਸੰਸਾ ਪੱਤਰ ਜਾਂ ਤਾਂ ਉਨ੍ਹਾਂ ਦੇ ਸਬੰਧਤ ਰਾਜ ਜਾਂ ਰਾਸ਼ਟਰੀ ਪੱਧਰ ਦੇ ਨੇਤਾਵਾਂ ਤੱਕ ਨਹੀਂ ਪਹੁੰਚ ਰਹੇ ਹਨ ਜਾਂ ਜ਼ਮੀਨੀ ਹਕੀਕਤਾਂ ਨੂੰ ਨਜ਼ਰਅੰਦਾਜ਼ ਕਰਕੇ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਰੇ ਹਿੱਸੇਦਾਰ ਇਕੱਠੇ ਕੰਮ ਕਰਕੇ ਬਿਹਾਰ ਦੇ SIR ਨੂੰ ਸਫਲ ਬਣਾਉਣ ਲਈ ਵਚਨਬੱਧ ਹਨ।”

Leave a Reply

Your email address will not be published. Required fields are marked *