ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

RDX ਦੀ ਧਮਕੀ ਤੋਂ ਬਾਅਦ ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਦੀ ਵਧਾਈ ਸੁਰੱਖਿਆਂ

ਪਟਨਾ (ਮਧੂਸਾਰ ਬਿਊਰੋ) : ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਗੁਰਦੁਆਰਾ ਸਾਹਿਬ ਵਿੱਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਗੁਰਦੁਆਰੇ ਦੀ ਸੁਰੱਖਿਆ ਵਿਚ ਵਾਧਾ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੁਲਸ ਵਲੋਂ ਮੰਗਲਵਾਰ ਨੂੰ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜਨਮ ਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਸੋਮਵਾਰ ਵਾਲੇ ਦਿਨ ਇੱਕ ਧਮਕੀ ਭਰਿਆ ਈਮੇਲ ਮਿਲਿਆ ਸੀ।

ਪਟਨਾ ਪੂਰਬੀ ਦੇ ਪੁਲਸ ਸੁਪਰਡੈਂਟ ਪਰਿਚੈ ਕੁਮਾਰ ਨੇ ਕਿਹਾ ਕਿ ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿਚ ਲੰਗਰ ਹਾਲ ਵਿਚ ਵਿਸਫੋਟਕ ਰੱਖੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਦੇ ਸਬੰਧ ਵਿਚ ਗੁਰਦੁਆਰੇ ਦੇ ਕੰਪਲੈਕਸ ਦੀ ਸੁਰੱਖਿਆ ਤੁਰੰਤ ਵਧਾ ਦਿੱਤੀ ਗਈ ਹੈ ਅਤੇ ਬੰਬ ਸਕੁਐਡ ਅਤੇ ਡੌਗ ਸਕੁਐਡ ਤਾਇਨਾਤ ਕਰ ਦਿੱਤੇ ਗਏ ਹਨ। ਪੁਲਸ ਮੁਤਾਬਕ ਇਸ ਮਾਮਲੇ ਦੀ ਜਾਂਚ ਕਰਦੇ ਸਮੇਂ ਹੁਣ ਤੱਕ ਕਿਸੇ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਇਹ ਮੇਲ ਇੱਕ ਝੂਠੀ ਧਮਕੀ ਜਾਪਦੀ ਹੈ। ਇੱਕ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਸਾਈਬਰ ਸੈੱਲ ਮੇਲ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

Leave a Reply

Your email address will not be published. Required fields are marked *