ਅੰਮ੍ਰਿਤਸਰਚੰਡੀਗੜ੍ਹਪੰਜਾਬ

‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਬਲਪੁਰ ਤੋਂ ਮੰਡਲਾਂ ਮੱਧ ਪ੍ਰਦੇਸ਼ ਲਈ ਰਵਾਨਾ

ਅੰਮ੍ਰਿਤਸਰ, 16 ਸਤੰਬਰ-(ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਜਬਲਪੁਰ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੰਡਲਾਂ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ।

ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਇਸ ਸ਼ਹੀਦੀ ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਨਗਰ ਕੀਰਤਨ ਪ੍ਰਤੀ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਸਰਬਜੀਤ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਅਮਰਜੀਤ ਸਿੰਘ ਜਿੰਦਵੜੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਸ. ਮਨਜੀਤ ਸਿੰਘ, ਸਕੱਤਰ ਸ. ਸੁਰਿੰਦਰ ਸਿੰਘ, ਸ. ਅਵਤਾਰ ਸਿੰਘ ਖਜਾਨਚੀ, ਸ. ਹਰਮੀਤ ਸਿੰਘ, ਸ. ਚਰਨਜੀਤ ਸਿੰਘ, ਸ. ਅਜੈਬ ਸਿੰਘ, ਸੁਪਰਵਾਈਜ਼ਰ ਸ. ਹਰਭਜਨ ਸਿੰਘ , ਸ. ਗੁਰਸਾਹਿਬ ਸਿੰਘ, ਸ. ਲਖਬੀਰ ਸਿੰਘ, ਸਿੱਖ ਮਿਸ਼ਨ ਉਜੈਨ ਦੇ ਇੰਚਾਰਜ ਭਾਈ ਬਲਦੇਵ ਸਿੰਘ ਓਗਰਾ, ਮੀਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ, ਸ. ਸੁਰਜੀਤ ਸਿੰਘ, ਪ੍ਰਚਾਰਕ ਭਾਈ ਗਗਨਦੀਪ ਸਿੰਘ, ਭਾਈ ਗੁਰਪਿੰਦਰ ਸਿੰਘ, ਭਾਈ ਸੰਤੋਖ ਸਿੰਘ, ਭਾਈ ਵੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *