ਜਲੰਧਰ ਪੁਲਸ ਵੱਲੋਂ 8 ਗੁੰਮ ਤੇ ਚੋਰੀਸ਼ੁਦਾ ਮੋਬਾਇਲ ਫੋਨ ਬਰਾਮਦ
ਜਲੰਧਰ (ਮਧੂਸਾਰ ਬਿਊਰੋ) ਕਮਿਸ਼ਨਰੇਟ ਪੁਲਸ ਜਲੰਧਰ ਦੀ ਕਰਾਈਮ ਬ੍ਰਾਂਚ ਟੀਮ ਨੇ ਇਕ ਮਹੱਤਵਪੂਰਣ ਸਫ਼ਲਤਾ ਹਾਸਲ ਕਰਦੇ 8 ਗੁੰਮ ਅਤੇ ਚੋਰੀਸ਼ੁਦਾ ਮੋਬਾਇਲ ਫੋਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੋਰ ਨੇ ਜਾਣਕਾਰੀ ਦਿੰਦੇ ਕਿਹਾ ਕਿ ਗੁੰਮਸ਼ੁਦਾ ਮੋਬਾਇਲ ਫੋਨਾਂ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਇਕ ਵਿਸ਼ੇਸ਼ ਪੁਲਸ ਟੀਮ ਗਠਿਤ ਕੀਤੀ ਗਈ। ਇਸ ਟੀਮ ਦੀ ਅਗਵਾਈ ਏ. ਡੀ. ਸੀ. ਪੀ. ਪਰਮਜੀਤ ਸਿੰਘ ਅਤੇ ਹੋਰ ਸੀਨੀਅਰ ਪੁਲਸ ਅਧਿਕਾਰੀਆਂ ਵੱਲੋਂ ਕੀਤੀ ਗਈ। ਟੈਕਨੀਕਲ ਸਹਾਇਤਾ ਅਤੇ ਆਧੁਨਿਕ ਸਾਧਨਾਂ ਦੀ ਵਰਤੋਂ ਕਰਕੇ ਵੱਖ–ਵੱਖ ਥਾਵਾਂ ਤੋਂ ਇਹ 8 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।
ਪੁਲਸ ਕਮਿਸ਼ਨਰ ਨੇ ਕਿਹਾ ਕਿ ਬਰਾਮਦ ਕੀਤੇ ਮੋਬਾਇਲ ਉਨ੍ਹਾਂ ਦੇ ਅਸਲੀ ਮਾਲਕਾਂ ਨੂੰ ਸੌਂਪ ਦਿੱਤੇ ਗਏ ਹਨ ਅਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ ਤਾਂ ਜੋ ਲੋਕਾਂ ਦਾ ਪੁਲਸ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋ ਸਕੇ। ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਦਾ ਮੋਬਾਇਲ ਗੁੰਮ ਜਾਂ ਚੋਰੀ ਹੋ ਜਾਵੇ ਤਾਂ ਉਹ ਤੁਰੰਤ ਨਜ਼ਦੀਕੀ ਥਾਣੇ ‘ਚ ਸ਼ਿਕਾਇਤ ਦਰਜ ਕਰਵਾਉਣ ਜਾਂ ਫਿਰ ਸਰਕਾਰ ਵੱਲੋਂ ਜਾਰੀ ਕੀਤੇ ਸੀ. ਈ. ਆਈ. ਆਰ. ਪੋਰਟਲ ਰਾਹੀਂ ਰਿਪੋਰਟ ਕਰਵਾਉਣ ਤਾਂ ਜੋ ਮੋਬਾਇਲ ਦੀ ਬਰਾਮਦੀ ਵਿੱਚ ਮਦਦ ਮਿਲ ਸਕੇ।

