ਪਟਿਆਲਾ

ਪੰਜਾਬੀ ਯੂਨੀਵਰਸਿਟੀ ਵਿਖੇ ਉਚੇਰੀ ਸਿੱਖਿਆ ਦੀ ਸਥਿਤੀ ਬਾਰੇ ਭਾਸ਼ਣ ਕਰਵਾਇਆ

ਪਟਿਆਲਾ, 3 ਅਕਤੂਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਵਿਖੇ ਬੀਤੇ ਦਿਨੀਂ ਇੱਕ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਮੌਜੂਦਾ ਭਾਰਤ ਵਿੱਚ ਉਚੇਰੀ ਸਿੱਖਿਆ ਦੀ ਸਥਿਤੀ ਬਾਰੇ ਇਹ ਭਾਸ਼ਣ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਲੋਕ ਪ੍ਰਸ਼ਾਸਨ ਵਿਭਾਗ ਤੋਂ ਪੁੱਜੇ ਡਾ. ਨਵਰੀਤ ਨੇ ਦਿੱਤਾ।
ਡਾ. ਨਵਰੀਤ ਨੇ ਆਪਣੇ ਇਸ ਭਾਸ਼ਣ ਦੌਰਾਨ ਨਾ ਸਿਰਫ਼ ਉੱਚ ਸਿੱਖਿਆ ਖੇਤਰ ਲਈ ਫੰਡਾਂ ਦੀ ਕਮੀ, ਤੇਜ਼ੀ ਨਾਲ ਹੋ ਰਹੇ ਨਿੱਜੀਕਰਨ ਅਤੇ ਪਹੁੰਚਯੋਗਤਾ ਦੇ ਪਾੜੇ ਦੇ ਮੱਦੇਨਜ਼ਰ ਉੱਚ ਸਿੱਖਿਆ ਪ੍ਰਣਾਲੀ ਦੀਆਂ ਚੁਣੌਤੀਆਂ ਨੂੰ ਉਜਾਗਰ ਕੀਤਾ, ਸਗੋਂ ਇਸਨੂੰ ਹੋਰ ਗਤੀਸ਼ੀਲ ਅਤੇ ਭਵਿੱਖਮੁਖੀ ਬਣਾਉਣ ਲਈ ਲੋੜੀਂਦੇ ਸੁਧਾਰਾਂ ਦਾ ਸੁਝਾਅ ਵੀ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਚੇਰੀ ਸਿੱਖਿਆ ਵਿੱਚ ਸਮਾਜ ਦੇ ਸਾਰੇ ਵਰਗਾਂ ਦੀ ਸਮਾਨ ਸ਼ਮੂਲੀਅਤ ਯਕੀਨੀ ਹੋਣੀ ਚਾਹੀਦੀ ਹੈ। ਵਿਭਾਗ ਮੁਖੀ ਪ੍ਰੋ. ਰੇਨੂੰ ਕਪਿਲਾ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਸਬੰਧਤ ਵਿਸ਼ੇ ਬਾਰੇ ਅਹਿਮ ਟਿੱਪਣੀਆਂ ਕੀਤੀਆਂ।

Leave a Reply

Your email address will not be published. Required fields are marked *