ਪੰਜਾਬ

ਕਾਂਗਰਸੀ ਵਿਧਾਇਕਾਂ ਦੀ ਆਵਾਜ਼ ਦਬਾਉਣ ਵਾਲੀ ਸਰਕਾਰ ਵਿਰੁੱਧ ਧਰਨਾ

ਮੋਹਾਲੀ (ਕੁਲਦੀਪ ਮੋਹਾਲੀ ) ਵਿਧਾਨ ਸਭਾ ਅੰਦਰ ਲੋਕ ਹਿੱਤਾਂ ਦੀ ਗੱਲ ਕਰਨ ਵਾਲੇ ਕਾਂਗਰਸੀ ਵਿਧਾਇਕਾਂ ਦੀ ਆਵਾਜ਼ ਨੂੰ ਤਾਨਾਸ਼ਾਹੀ ਤਰੀਕੇ ਨਾਲ ਦਬਾਉਣ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਸ਼ਹਿਰ ਦੇ ਫੇਜ਼ ਤਿੰਨ-ਪੰਜ ਦੇ ਚੌਂਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪੁਤਲਾ ਸਾੜਿਆ ਗਿਆ ਅਤੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ ।

ਧਰਨੇ ਦੀ ਅਗਵਾਈ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਸਪੁੱਤਰ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਅਤੇ ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਤੇ ਕਾਂਗਰਸ ਪਾਰਟੀ ਦੇ ਸੁਬਾਈ ਸਕੱਤਰ ਹਰਕੇਸ਼ ਚੰਦ ਸ਼ਰਮਾਂ ਮੱਛਲੀ ਕਲਾਂ ਵੱਲੋਂ ਕੀਤੀ ਗਈ । ਇਸ ਮੌਕੇ ਬੋਲਦਿਆਂ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਅਤੇ ਮੱਛਲੀ ਕਲਾਂ ਨੇ ਅਕਾਲੀ-ਭਾਜਪਾ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਰਾਜ ਧਰਮ ਨਿਭਾਉਣ ਦੀ ਬਜਾਏ ਆਪਣੇ ਪੁੱਤਰ ਦੇ ਮੋਹ ਵਿੱਚ ਫਸ ਕੇ ਸੂਬੇ ਦੇ ਲੋਕਾਂ ਨਾਲ ਧ੍ਰੋਹ ਕਮਾ ਰਹੇ ਹਨ । ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਵਿਧਾਨ ਸਭਾ ਅੰਦਰ ਪੰਜਾਬ ਸਰਕਾਰ ਨੂੰ ਬੇਰੁਜ਼ਗਾਰੀ, ਕਿਸਾਨ ਖੁਦਕਸ਼ੀਆਂ, ਮਾੜੀ ਕਾਨੂੰਨ ਵਿਵਸਥਾ, ਨਸ਼ਿਆਂ ਅਤੇ ਪੰਜਾਬ ਅੰਦਰ ਵੱਖ-ਵੱਖ ਥਾਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਵਰਗੇ ਮੁੱਦੇ ਚੁੱਕ ਕੇ ਪੰਜਾਬ ਸਰਕਾਰ ਨੂੰ ਘੇਰ ਰਹੇ ਸਨ ਅਤੇ ਸਰਕਾਰ ਕੋਲੋਂ ਇਨ੍ਹਾਂ ਸਵਾਲਾਂ ਦਾ ਜਵਾਬ ਮੰਗ ਰਹੇ ਸਨ ਪਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਮੁੱਦਿਆਂ ਦਾ ਜਵਾਬ ਦੇਣ ਦੀ ਬਜਾਏ ਤਾਨਾਸ਼ਾਹੀ ਤਰੀਕੇ ਨਾਲ ਕਾਂਗਰਸੀ ਵਿਧਾਇਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹਿਆ ਹੈ । ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਬੀਤੇ ਕੱਲ੍ਹ ਤੋਂ ਵਿਧਾਨ ਸਭਾ ਅੰਦਰ ਭੁੱਖੇ-ਪਿਆਸੇ ਬੈਠੇ ਹਨ, ਸਰਕਾਰ ਨੇ ਵਿਧਾਨ ਸਭਾ ਦੀ ਬਿਜਲੀ ਕੱਟ ਕੇ ਆਪਣਾਂ ਤਾਨਾਸ਼ਾਹੀ ਚਿਹਰਾ ਵਿਖਾਇਆ ਹੈ ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਡੰਡੇ ਦੇ ਜੋਰ ਨਾਲ ਕਾਂਗਰਸੀ ਵਿਧਾਇਕਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਕਿਉਂਕਿ ਅੱਜ ਪੰਜਾਬ ਦਾ ਬੱਚਾ-ਬੱਚਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਉਨ੍ਹਾਂ ਦੇ ਸਾਢੇ ਨੌਂ ਸਾਲਾਂ ਦੇ ਕਾਰਜਕਾਲ ਦੀ ਕਾਰਗੁਜਾਰੀ ਦੀ ਮੰਗ ਕਰ ਰਹੇ ਹਨ ਅਤੇ ਸਰਕਾਰ ਕੋਲੋਂ ਲੋਕਾਂ ਨੂੰ ਦੱਸਣ ਵਾਸਤੇ ਕੱਖ ਵੀ ਨਹੀਂ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਸਰਕਾਰ ਨੇ ਪੰਜਾਬ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ ।

Leave a Reply

Your email address will not be published. Required fields are marked *