ਪੰਜਾਬਪਟਿਆਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵੱਲੋਂ ਰੈਗਿੰਗ ਵਿਰੋਧੀ ਸਕਿਟ ਦਾ ਆਯੋਜਨ

ਫਤਿਹਗੜ੍ਹ ਸਾਹਿਬ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿੱਚ ਰੈਗਿੰਗ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ ਮਾਹੌਲ ਬਣਾਉਣ ਦੇ ਉਦੇਸ਼ ਨਾਲ ਐਂਟੀ–ਰੈਗਿੰਗ ਸਕੂਐਡ ਵੱਲੋਂ ਇੱਕ ਪ੍ਰਭਾਵਸ਼ਾਲੀ ਰੈਗਿੰਗ ਵਿਰੋਧੀ ਨਾਟਕ ਦਾ ਆਯੋਜਨ ਕੀਤਾ ਗਿਆ। ਇਹ ਸਕਿਟ ਡਾ. ਕਿਰਨਦੀਪ ਕੌਰ (ਕਨਵੀਨਰ, ਐਂਟੀ–ਰੈਗਿੰਗ ਸਕੁਐਡ) ਦੀ ਅਗਵਾਈ ਹੇਠ ਪੇਸ਼ ਕੀਤਾ ਗਿਆ। ਇਸ ਮੌਕੇ ਵਾਇਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਵੱਖ-ਵੱਖ ਵਿਭਾਗਾਂ ਦੇ ਮੁਖੀ, ਨੇ ਸ਼ਿਰਕਤ ਕੀਤੀ।

ਵਾਇਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਐਂਟੀ-ਰੈਗਿੰਗ ਸਕੂਐਡ ਵੱਲੋਂ ਇਸ ਤਰ੍ਹਾਂ ਦੇ ਜਾਗਰੁਕਤਾ ਭਰਪੂਰ ਪ੍ਰੋਗਰਾਮ ਕਰਨ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਰੈਗਿੰਗ-ਮੁਕਤ ਕੈਂਪਸ ਬਣਾਈ ਰੱਖਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਸੀ ਪਿਆਰ ਅਤੇ ਸਤਿਕਾਰ ਨਾਲ ਰਹਿਣ ਦੀ ਪ੍ਰੇਰਣਾ ਦਿੱਤੀ। ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਵੀ ਐਂਟੀ-ਰੈਗਿੰਗ ਸਕੂਐਡ ਦੇ ਇਨ੍ਹਾਂ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਸਿਰਫ ਨਵੇਂ ਵਿਦਿਆਰਥੀਆਂ ਲਈ ਹੀ ਨਹੀਂ, ਸਗੋਂ ਸਾਰੇ ਹੀ ਵਿਦਿਆਰਥੀਆਂ ਲਈ ਸੰਦੇਸ਼ ਦਿੰਦੀਆਂ ਹਨ। ਉਹਨਾਂ ਕਿਹਾ ਕਿ ਯੂਨੀਵਰਸਿਟੀ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਯੂਨੀਵਰਸਿਟੀ ਵਿਖੇ ਹਰ ਵਿਦਿਆਰਥੀ ਨੂੰ ਆਪਣੇ ਅਧਿਐਨ ਦੇ ਸਫਰ ਦੌਰਾਨ ਭਰੋਸੇ, ਸਤਿਕਾਰ ਅਤੇ ਇੱਜ਼ਤ ਭਰਿਆ ਮਾਹੌਲ ਮਿਲੇ। ਸਕਿਟ ਤੋਂ ਬਾਅਦ ਇੱਕ ਚਰਚਾ ਸੈਸ਼ਨ ਵੀ ਕਰਵਾਇਆ ਗਿਆ ਜਿਸ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰੈਗਿੰਗ ਵਿਰੋਧੀ ਉਪਾਅ ਤੇ ਆਪਣੇ ਵਿਚਾਰ ਸਾਂਝੇ ਕੀਤੇ। ਆਖ਼ਰ ਵਿੱਚ ਸਾਰੇ ਹਾਜ਼ਰੀਨਾਂ ਨੇ ਸੌਹ ਚੁੱਕੀ ਕਿ ਉਹ ਹਰ ਰੂਪ ਵਿੱਚ ਰੈਗਿੰਗ ਦੀ ਵਿਰੋਧਤਾ ਕਰਨਗੇ ਅਤੇ ਕੈਂਪਸ ਵਿੱਚ ਸਤਿਕਾਰ ਤੇ ਪਿਆਰ ਭਰਿਆ ਮਾਹੌਲ ਬਣਾਈ ਰੱਖਣਗੇ।

Leave a Reply

Your email address will not be published. Required fields are marked *