ਪੰਜਾਬਪਟਿਆਲਾ

350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਹੀ ਨੌਵੀਂ ਕਿਲ੍ਹਾ ਬਹਾਦਰਗੜ੍ਹ ’ਚ ਮਹਾਨ ਗੁਰਮਤਿ ਸਮਾਗਮ

ਗੁਰੂ ਸਾਹਿਬ ਦੀ ਵਿਚਾਰਧਾਰਾ ਤੇ ਉਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਗਾਂਗੇ : ਸੰਤ ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ

ਗੁਰਦੁਆਰਾ ਕਾਲੀ ਕੰਬਲੀ ਵਾਲਿਆਂ ਨੇ ਲਗਾਇਆ ਚਾਹ ਪਕੌੜਿਆਂ ਦਾ ਲੰਗਰ

ਪ੍ਰੋ. ਬਡੂੰਗਰ, ਵਿਧਾਇਕ ਕੋਹਲੀ ਸਮੇਤ ਸੰਤ ਮਹਾਂਪੁਰਸ਼ਾਂ ਨੇ ਕੀਤੀ ਸ਼ਿਰਕਤ

ਪਟਿਆਲਾ 14 ਅਕਤੂਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ, ਭਾਈ ਸਤੀ ਦਾਸ, ਭਾਈ ਮਤੀ ਦਾਸ, ਭਾਈ ਦਿਆਲਾ ਜੀ ਨੂੰ ਸਮਰਪਿਤ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਪਾਤਸ਼ਾਹੀ ਨੌਵੀਂ ਕਿਲ੍ਹਾ ਬਹਾਦਰਗੜ੍ਹ ਸਾਹਿਬ ਵਿਖੇ ਪਹਿਲੀ ਵਾਰ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਮਤਿ ਸਮਾਗਮ ਸੰਤ ਮਹਾਂਪੁਰਸ਼ ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲਿਆਂ ਦੀ ਰਹਿਨੁਮਾਈ ਹੇਠ ਹੋਇਆ, ਜਿਨ੍ਹਾਂ ਵੱਲੋਂ ਇਸ ਪਾਵਨ ਅਸਥਾਨ ’ਤੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਪਾਏ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਕੀਰਤਨ ਜੱਥਿਆਂ ਭਾਈ ਮਨਿੰਦਰ ਸਿੰਘ ਅਤੇ ਭਾਈ ਸਰਬਜੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਸੰਤ ਜੋਗਾ ਸਿੰਘ ਨਾਨਕਸਰ ਕਰਨਾਲ, ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ, ਸੰਤ ਕਰਮਬੀਰ ਸਿੰਘ ਬੇਦੀ, ਬਾਬਾ ਗੁਰਤਾਰ ਸੰਘ, ਸੰਤ ਮਨਮੋਹਨ ਸਿੰਘ ਬਾਰਨ, ਸਾਬਕਾ ਪ੍ਰਧਾਨ ਪ੍ਰੋਂ ਕਿਰਪਾਲ ਸਿੰਘ ਬਡੂੰਗਰ, ਅੰਤਿੰ੍ਰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਕੱਤਰ ਪ੍ਰਤਾਪ ਸਿੰਘ, ਕਮਾਂਡੈਂਟ ਗੁਰਪ੍ਰੀਤ ਸਿੰਘ, ਸੀਨੀ. ਪੁਲਿਸ ਅਧਿਕਾਰੀ, ਹਰਦੀਪ ਸਿੰਘ ਬਡੂੰਗਰ, ਸੰਤ ਅਰਜਨ ਸਿੰਘ ਆਲਮਪੁਰ, ਬਾਬਾ ਬਲਬੀਰ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਗੁਰੂ ਨਾਨਕ ਸਤਸੰਗ ਮੰਡਲ, ਗੁਰੂ ਅਰਜਨ ਕੀਰਤਨ ਮੰਡਲ ਪਟਿਆਲਾ, ਗੁਰੂ ਸ਼ਬਦ ਪ੍ਰਚਾਰ ਸਭਾ, ਗੁਰੂ ਰਾਮ ਸੋੇਵਾ ਸੁਸਾਇਟੀ ਪਟਿਆਲਾ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲੇ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਚੜ੍ਹਦੀਕਲਾ ਟਾਈਮ ਟੀ.ਵੀ. ਦੇ ਡਾਇਰੈਕਟਰ ਜਗਜੀਤ ਸਿੰਘ ਦਰਦੀ ਆਦਿ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲਿਆਂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਹਿੰਦੂ ਧਰਮ ਦੇ ਲੋਕਾਂ ਲਈ ਦਿੱਤਾ ਗਿਆ ਬਲਿਦਾਨ ਦੀ ਕਿਧਰੇ ਵੀ ਮਿਸਾਲ ਨਹੀਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਦੇ ਪ੍ਰਚਾਰ ਦੀ ਲਹਿਰ ਨੂੰ ਆਪ ਵੱਖ ਵੱਖ ਥਾਵਾਂ ’ਤੇ ਜਾ ਕੇ ਪ੍ਰਚੰਡ ਕੀਤਾ, ਜਿਸ ਵਿਚ ਇਕ ਅਜਿਹਾ ਠਹਿਰਾ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਦੇ ਕਿਲ੍ਹੇ ਦੇ ਅੰਦਰ ਨਵਾਬ ਸੈਫੂਦੀਨ ਨਾਲ ਅਜਿਹੀ ਮੁਲਾਕਾਤ ਕਰਕੇ ਕੀਤਾ ਜਿਸ ਨੂੰ ਇਤਿਹਾਸ ਦੇ ਪੰਨਿਆਂ ’ਤੇ ਵੇਖਿਆ ਜਾ ਸਕਦਾ ਹੈ ਅਤੇ ਆਪਣੇ ਪਾਵਨ ਚਰਨ ਪਟਿਆਲਾ ਦੀ ਧਰਤੀ ’ਤੇ ਪਾ ਕੇ ਇਸ ਨੂੰ ਮਹਾਨ ਕਰਨ ਦੇ ਨਾਲ ਨਾਲ ਸੰਗਤਾਂ ਦਾ ਕਲਿਆਣ ਕੀਤਾ, ਜਿਸ ਉਪਰੰਤ ਦਿੱਲੀ ਪਹੁੰਚ ਕੇ ਆਪ ਜੀ ਨੇ ਬਲਿਦਾਨ ਦਿੱਤਾ, ਆਪ ਜੀ ਨੂੰ ਸ਼ਹੀਦ ਕਰਨ ਤੋਂ ਪਹਿਲਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਨੂੰ ਜੀ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ, ਪਰ ਜਿਨ੍ਹਾਂ ਪਿੱਛੇ ਗੁਰੂ ਹੋਵੇ ਉਹ ਕਦੇ ਨਹੀਂ ਡੋਲਦੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਗੁਰਦੁਆਰਾ ਨਾਨਕਸਰ ਕੁਟੀਆਂ ਸੰਪਰਦਾਇ ਵਾਲਾ ਚੁੱਕੀ ਗਈ ਹੈ। ਇਸ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਵੀ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਸੰਪਰਦਾਇ ਵੱਲੋਂ ਸੰਤ ਮਹਾਂਪੁਰਸ਼ਾਂ, ਪਮੁੱਖ ਸੁਸਾਇਟੀਆਂ, ਸਿੱਖ ਜਥੇਬੰਦੀਆਂ ਅਤੇ ਸਕੂਲ ਅਕੈਡਮੀ ਦੇ ਅਹੁਹੇਦਾਰਾਂ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਗਮ ਵਿਚ ਹਿੱਸਾ ਲੈਣ ਵਾਲਿਆਂ ਵਿਚ ਕੋਹਿਨੂਰ ਸਕੂਲ ਅਕੈਡਮੀ ਚੀਕਾ ਹਰਿਆਣਾ, ਮਾਤਾ ਗੁਜਰੀ ਪੰਜਾਬੀ ਯੂਨੀਵਰਸਿਟੀ ਸਕੂਲ, ਸੰਤ ਈਸ਼ਰ ਸਿੰਘ ਅਕੈਡਮੀ ਚਾਪੜ ਆਦਿ ਵੱਲੋਂ ਵੀ ਸਕੂਲੀ ਬੱਚਿਆਂ ਨਾਲ ਇਸ ਸਮਾਗਮ ਦੌਰਾਨ ਸ਼ਿਰਕਤ ਕੀਤੀ ਗਈ। ਇਸ ਮੌਕੇ ਮੈਨੇਜਰ ਭਾਗ ਸਿੰਘ ਗੁਰਦੁਆਰਾ ਸ੍ਰੀ ਦੂਖਨਿਵਾਹਰਨ ਸਾਹਿਬ, ਮੈਨੇਜਰ ਮਨਜੀਤ ਸਿੰਘ ਕੌਲੀ, ਇੰਦਰਜੀਤ ਸਿੰਘ ਸੰਧੂ, ਹਰਮਿੰਦਰਪਾਲ ਸਿੰਘ ਵਿੰਟੀ, ਪ੍ਰਧਾਨ ਪ੍ਰੇਮ ਸਿੰਘ, ਭਗਵੰਤ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਮੂਹ ਸਟਾਫ ਮੈਂਬਰ ਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

Leave a Reply

Your email address will not be published. Required fields are marked *