ਪੰਜਾਬਪਟਿਆਲਾ

ਭਿ੍ਰਸ਼ਟਾਚਾਰ ਮੁਕਤ ਪੰਜਾਬ ਬਣਾਉਣ ਦਾ ਦਾਅਵਾ ਝੂਠਾ : ਸਵਰਾਜ ਘੁੰਮਣ

ਬਖਸ਼ੇ ਨਹੀਂ ਜਾਣੇ ਚਾਹੀਦੇ ਭਿ੍ਰਸ਼ਟ ਅਧਿਕਾਰੀ, ਮੁੱਖ ਮੰਤਰੀ ਕਰਨ ਕਾਰਵਾਈ

ਪਟਿਆਲਾ 16 ਅਕਤੂਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ਿਵ ਸੈਨਾ ਹਿੰਦੁਸਤਾਨ ਮਹਿਲਾ ਸੈਨਾ (ਉਤਰੀ ਭਾਰਤ) ਦੇ ਪ੍ਰਧਾਨ ਮੈਡਮ ਸਵਰਾਜ ਘੁੰਮਣ ਨੇ ਉਚ ਪੁਲਿਸ ਅਧਿਕਾਰੀ ਡੀਆਈਜੀ ਰੇਂਜ ਹਰਚਰਨ ਸਿੰਘ ਦੀ ਸੀਬੀਆਈ ਵੱਲੋਂ ਕੀਤੀ ਗਿ੍ਰਫਤਾਰੀ ਤੋਂ ਬਾਅਦ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਵਾਲਾਂ ਦੇ ਕਟਹਿਰੇ ਵਿਚ ਖੜੀ ਹੋ ਗਈ ਹੈ ਅਤੇ ਇਸ ’ਤੇ ਸਰਕਾਰ ਦੀ ਚੁੱਪ ਨੇ ਹੋਰ ਵੀ ਸਵਾਲ ਕਰ ਦਿੱਤੇ ਹਨ, ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਿ੍ਰਸ਼ਟਾਚਾਰ ਮੁਕਤ ਸ਼ਾਸ਼ਨ ਦੇਣ ਦਾ ਦਾਅਵਾ ਕਰਦੇ ਸਨ ਅਤੇ ਅਜਿਹਾ ਦਾਅਵਾ ਝੂਠਾ ਇਸ ਕਰਕੇ ਵਿਖਾਈ ਦੇ ਰਿਹਾ ਕਿਉਂਕਿ ਅਜੇ ਵੀ ਪੰਜਾਬ ਭਿ੍ਰਸ਼ਟਾਚਾਰ ਮੁਕਤ ਪੰਜਾਬ ਨਹੀਂ ਬਣ ਸਕਿਆ। ਸਵਰਾਜ ਘੁੰਮਣ ਨੇ ਕਿਹਾ ਕਿ ਸਰਕਾਰ ਵਲੋਂ ਭਾਵੇਂ ਬਹੁਤ ਸਾਰੇ ਅਧਿਕਾਰੀਆਂ ਨੂੰ ਵਿਜੀਲੈਂਸ ਦੀ ਕਾਰਵਾਈ ਵਿਚ ਫੜਿਆ ਗਿਆ, ਪਰ ਸਰਕਾਰ ਨੇ ਆਪਣੇ ਹੀ ਵਿਧਾਇਕਾਂ ਖਿਲਾਫ਼ ਕਾਰਵਾਈਆਂ ਕੀਤੀਆਂ, ਪਰ ਇਹ ਸਾਰੀਆਂ ਵਿਖਾਵਾ ਹੀ ਸਨ, ਜਦਕਿ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ਵਿਧਾਇਕਾਂ ਨੂੰ ਕਲੀਨ ਚਿੱਟ ਦਿੱਤੀ ਗਈ।

ਸਵਰਾਜ ਘੁੰਮਣ ਨੇ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀ ਹਰਚਰਨ ਸਿੰਘ ਭੁੱਲਰ ਦੇ ਘਰੋਂ ਸੋਨੇ ਦੇ ਗਹਿਣੇ ਅਤੇ ਨਗਦੀ ਦੀ ਵੱਡੀ ਰਕਮ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭੁੱਲਰ ਨੇ ਵੱਡੇ ਪੱਧਰ ’ਤੇ ਭਿ੍ਰਸ਼ਟਾਚਾਰ ਕੀਤਾ ਅਤੇ ਅਜਿਹੇ ਭਿ੍ਰਸ਼ਟ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੀਬੀਆਈ ਦੀ ਇਸ ਕਾਰਵਾਈ ਵਿਚ ਹੋਰ ਵੀ ਪੁਲਿਸ ਅਧਿਕਾਰੀਆਂ ਦੀ ਕੜੀ ਜੁੜ ਸਕਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਸਮੇਤ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿਚ ਅਧਿਕਾਰੀ ਭਿ੍ਰਸ਼ਟਾਚਾਰ ਕਰ ਰਹੇ ਹਨ, ਜਿਨਾਂ ਖਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਨੂੰ ਐਕਸ਼ਨ ਕਰਨਾ ਚਾਹੀਦਾ ਹੈ ਤਾਂ ਕਿ ਹੋਰਨਾਂ ਅਧਿਕਾਰੀਆਂ ਨੂੰ ਵੀ ਸਬਕ ਮਿਲ ਸਕੇ।

Leave a Reply

Your email address will not be published. Required fields are marked *