ਅੰਮ੍ਰਿਤਸਰਪੰਜਾਬਪਟਿਆਲਾ

ਐਡਵੋਕੇਟ ਧਾਮੀ ਪੰਜਵੀਂ ਵਾਰ ਸਿਰਮੌਰ ਸੰਸਥਾ ਦੇ ਪ੍ਰਧਾਨ ਹੋਣਗੇ : ਕੰਵਲਜੀਤ ਸਿੰਘ ਗੋਨਾ

ਪ੍ਰਧਾਨਗੀ ਅਹੁਦੇ ਲਈ ਐਡਵੋਕੇਟ ਧਾਮੀ ਦਾ ਉਮੀਦਵਾਰ ਚੁਣੇ ਜਾਣ ਦਾ ਸਵਾਗਤ

ਪਟਿਆਲਾ 2 ਨਵੰਬਰ (ਮਧੂਸਾਰ ਬਿਊਰੋ) ਸ਼ਹਿਰ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਕੰਵਲਜੀਤ ਸਿੰਘ ਗੋਨਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਬਤੌਰ ਪ੍ਰਧਾਨਗੀ ਅਹੁਦੇ ਲਈ ਉਮੀਦਵਾਰ ਬਣਾਏ ਜਾਣ ਦਾ ਨਿੱਘਾ ਸਵਾਗਤ ਕੀਤਾ ਹੈ।

ਸ. ਗੋਨਾ ਨੇ ਕਿਹਾ ਕਿ ਇਕ ਵਾਰ ਫੇਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਪ੍ਰਧਾਨ ਹੋਣਗੇ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਸਿੱਖਾਂ ਵਿਚ ਇਸ ਗੱਲ ਨੂੰ ਲੈ ਕੇ ਕਾਫੀ ਖੁਸ਼ੀ ਪਾਈ ਜਾ ਰਹੀ ਹੈ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਪ੍ਰਧਾਨ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਮੁੜ ਵਿਚਾਰਿਆ ਗਿਆ ਹੈ। ਸ. ਗੋਨਾ ਨੇ ਕਿਹਾ ਕਿ ਐਡਵੋਕੇਟ ਧਾਮੀ ਨੇ ਹੁਣ ਤੱਕ ਆਪਣੇ ਕਾਰਜਕਾਲ ਵਿਚ ਸ਼ਲਾਘਾਯੋਗ ਕਾਰਜ ਕੀਤੇ ਹਨ, ਜਿਨ੍ਹਾਂ ਨੇ ਹਮੇਸ਼ਾ ਚੰਗੀ ਸੂਝ ਬੂਝ ਨਾਲ ਕੌਮ ਨੂੰ ਇਕਜੁੱਟ ਕਰਨ ਦਾ ਕੰਮ ਕੀਤਾ ਅਤੇ ਧਾਰਮਕ ਕਾਰਜਾਂ ਵਿਚ ਉਨ੍ਹਾਂ ਨੇ ਵਿਲੱਖਣ ਕਾਰਜ ਕਰ ਵਿਖਾਏ ਹਨ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਅਨੇਕਾਂ ਪ੍ਰੋਗਰਾਮ ਉਲੀਕੇ ਹਨ ਅਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਸ਼ੋ੍ਰਮਣੀ ਕਮੇਟੀ ਦੇ ਇਨ੍ਹਾਂ ਕਾਰਜਾਂ ਵਿਚ ਆਪਣਾ ਅਹਿਮ ਸਹਿਯੋਗ ਵੀ ਦੇਣਗੇ।

Leave a Reply

Your email address will not be published. Required fields are marked *