ਪਟਿਆਲਾ

ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਦਿੱਤੀ ਵਧਾਈ

ਪਟਿਆਲਾ, 04 ਨਵੰਬਰ, (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ)– ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉੱਤੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਸਾਰਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਪਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ। ਗੁਰੂ ਸਾਹਿਬ ਜੀ ਦੀਆਂ ਸਿਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਸਮਾਜ ਵਿੱਚ ਅੱਜ ਵੀ ਸਾਰਥਕ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਆਦਰਸ਼ਾਂ ਨਾਲ ਪ੍ਰੇਰਿਤ ਕੀਤਾ ਅਤੇ ਝੂਠ, ਪਾਖੰਡ ਅਤੇ ਜਾਤ-ਪਾਤ ਵਰਗੀਆਂ ਬੁਰਾਈਆਂ ਤੋਂ ਬਚਣ ਦਾ ਸੁਨੇਹਾ ਦਿੱਤਾ। ਸਮਾਜ ਵਿੱਚ ਪ੍ਰੇਮ, ਏਕਤਾ ਅਤੇ ਭਾਈਚਾਰੇ ਨਾਲ ਰਹਿਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਅਰਦਾਸ ਕੀਤੀ ਕਿ ਸੂਬੇ ਵਿੱਚ ਸਾਂਝ, ਸ਼ਾਂਤੀ ਅਤੇ ਭਾਈਚਾਰਾ ਹੋਰ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਮੋਢੀ ਰਹੇ।

Leave a Reply

Your email address will not be published. Required fields are marked *