ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ
ਮਹਾਂਪੁਰਸ਼ਾਂ ਨੇ ਬਲਵਿੰਦਰ ਸਿੰਘ ਕੰਗ ਸਮੇਤ ਪੁੱਜੀਆਂ ਸਖਸ਼ੀਅਤਾਂ ਨੂੰ ਕੀਤਾ ਸਨਮਾਨਤ
ਪਟਿਆਲਾ 5 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸੰਤ ਕੰਬਲੀ ਵਾਲਾ ਸਾਹਿਬ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਗੁਰਦੀਪ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਧਾਰਮਕ ਦੀਵਾਨਾਂ ਵਿਚ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਹਮੇਸ਼ਾ ਕਿਰਤ ਕਰਨ, ਵੰਡ ਛਕਣ, ਨਾਮ ਜਪੋ ਅਤੇ ਕਾਮ ਕ੍ਰੋਧ ਲੋਭ ਮੋਹ ਹੰਕਾਰ ਨੂੰ ਛੱਡਣ ਦਾ ਹੋਕਾ ਦਿੱਤਾ। ਉਨ੍ਹਾਂ ਨੇ ਆਪਣੀਆਂ ਉਦਾਸੀਆਂ ਰਾਹੀਂ ਮਨੁੱਖਤਾ ਦਾ ਕਲਿਆਣ ਕੀਤਾ ਅਤੇ ਆਪਣੀ ਗੁਰਬਾਣੀ ਰਾਹੀਂ ਸਰਬੱਤ ਦੇ ਭਲੇ ਦੇ ਕਲਿਆਣ ਦੀ ਗੱਲ ’ਤੇ ਜੋਰ ਦਿੱਤਾ। ਇਸ ਮੌਕੇ ਦੀ ਪਟਿਆਲਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਕੰਗ ਦਾ ਸਮਾਗਮ ਵਿਚ ਪੁੱਜਣ ’ਤੇ ਗੁਰਦੁਆਰਾ ਸਾਹਿਬ ਵੱਲੋਂ ਸਿਰੋਪਾਓ ਭੇਂਟ ਕਦੇ ਸਨਮਾਨ ਵੀ ਕੀਤਾ। ਅੰਤ ਵਿਚ ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਤਿੰਨ ਭੋਗ ਪਾਏ ਗਏ ਹਨ ਅਤੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਘਰ ਅਤੁੱਟ ਲੰਗਰ ਛਕੇ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿਖੇ ਦੀਪਮਾਲਾ ਕੀਤਾ ਅਤੇ ਸੰਗਤਾਂ ਨੇ ਗੁਰੂ ਘਰ ਦੇ ਸਮਾਗਮਾਂ ਵਿਚ ਪਹੁੰਚ ਕੇ ਨਿਸ਼ਕਾਮ ਸੇਵਾ ਕਰਕੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਇਸ ਮੌਕੇ ਹੋੁਰਨਾਂ ਤੋਂ ਇਲਾਵਾ ਭਾਈ ਗੁਰਦੀਪ ਸਿੰਘ ਬਿੱਟੂ, ਮਲਕੀਤ ਸਿੰਘ ਖੰਨ, ਪਰਮਜੀਤ ਸਿੰਘ ਪਟਿਆਲਾ, ਮਲਕੀਤ ਸਿੰਘ ਢੀਂਡਸਾ ਆਦਿ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

