ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਵੰਡ ਛੱਕੋ ਦਾ ਸੰਦੇਸ਼ ਦੇ ਕੇ ਸਮਾਜਿਕ ਬੁਰਾਇਆਂ ਨੂੰ ਦੂਰ ਕੀਤਾ- ਅਨਿਲ ਵਿਜ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਪੰਜਾਬੀ ਗੁਰੂਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਕੀਤੀ ਅਰਦਾਸ
ਚੰਡੀਗੜ੍ਹ, 5 ਨਵੰਬਰ- (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਅੱਜ ਸਵੇਰੇ ਅੰਬਾਲਾ ਵਿੱਚ ਪੰਜਾਬੀ ਗੁਰੂਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸਾਰਿਆਂ ਨੂੰ ਇਸ ਪਵਿਤਰ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀ। ਗੁਰੂਦੁਆਰਾ ਸਾਹਿਬ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਊਰਜਾ ਮੰਤਰੀ ਅਨਿਲ ਵਿਜ ਨੇ ਸ਼ਰਧਾਲੁਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਟ ਦਿਵਸ ਹੈ।
ਗੁਰੂ ਨਾਨਕ ਦੇਵ ਜੀ ਨੇ ਆਪਣੀ ਸਿੱਖਿਆਵਾਂ ਨਾਲ ਸਮਾਜਿਕ ਬੁਰਾਇਆਂ ਨੂੰ ਖ਼ਤਮ ਕਰਨ ਲਈ ਬਹੁਤ ਵੱਡਾ ਕੰਮ ਕੀਤਾ ਹੈ ਅਤੇ ਉਨ੍ਹਾਂ ਨੇ ਕਿਰਤ ਕਰੋ, ਵੰਡ ਛੱਕੋ, ਇੱਕ ਸਾਥ ਛੋਟੇ-ਵੱਡੇ ਖਾਓ, ਬਿਨਾ ਜਾਤਪਾਤ ਦੇ ਖਾਓ ਇੱਕ ਬਹੁਤ ਵੱਡੀ ਮੁਹਿੰਮ ਸ਼ੁਰੂ ਕੀਤਾ।ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਥਾਂ-ਥਾਂ ਭਲਾਈ ਦੇ ਕਈ ਕੰਮ ਕੀਤੇ ਅਤੇ ਦੁਨਿਆ ਦਾ ਦੌਰਾ ਕੀਤਾ। ਗਿਆਨ ਦੀ ਰੋਸ਼ਨੀ ਨਾਲ ਸਾਰਿਆਂ ਨੂੰ ਰੋਸ਼ਨ ਕੀਤਾ। ਸਾਨੂੰ ਗੁਰੂ ਨਾਨਕ ਦੇਵ ਜੀ ਦੇ ਵਿਚਾਰਾਂ ‘ਤੇ ਚਲਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਵੀ ਪ੍ਰੋਰਿਤ ਕਰਨਾ ਚਾਹੀਦਾ ਹੈ। ਮੰਤਰੀ ਅਨਿਲ ਵਿਜ ਨੇ ਸੰਗਤ ਵਿੱਚਕਾਰ ਬੈਠ ਕੇ ਗੁਰੂ ਦਾ ਲੰਗਰ ਵੀ ਖਾਦਾ।

