ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂ ਪਰਵ ‘ਤੇ ਗੁਰੂਦੁਆਰਾ ਬੰਗਲਾ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਕੀਤੀ ਅਰਦਾਸ
ਚੰਡੀਗੜ੍ਹ, 5 ਨਵੰਬਰ- (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਦਿਹਾੜੇ ਦੇ ਮੌਕੇ ‘ਤੇ ਸੂਬੇਵਾਸਿਆਂ ਨੂੰ ਸ਼ੁਭਕਾਮਨਾਵਾਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਜੀਵਨ ਦਰਸ਼ਨ ਪੂਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਸਰੋਤ ਹੈ। ਉਨ੍ਹਾਂ ਦੇ ਦੱਸੇ ਹੋਏ ਸੱਚ, ਦਯਾ, ਸਮਾਨਤਾ ਅਤੇ ਸੇਵਾ ਦੇ ਰਸਤੇ ‘ਤੇ ਚਲਦੇ ਹੋਏ ਸਮਾਜ ਵਿੱਚ ਸ਼ਾਂਤੀ ਸਥਾਪਿਤ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਦਿੱਲੀ ਵਿੱਚ ਗੁਰੂਦੁਆਰਾ ਬੰਗਲਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਜਨਭਲਾਈ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡੇ ਸਾਰਿਆਂ ਦਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਸਾਨੂੰ ਸਾਰਿਆਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਨਾਉਣਾ ਚਾਹੀਦਾ ਹੈ।

