ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਵਿੱਚ ਮੱਥਾ ਟੇਕਿਆ
ਸੂਬਾਵਾਸੀਆਂ ਦੀ ਸੁੱਖ-ਖੁਸ਼ਹਾਲੀ ਦੀ ਕਾਮਨਾ ਕੀਤੀ
ਚੰਡੀਗੜ੍ਹ, 7 ਨਵੰਬਰ -(ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁਕਰਵਾਰ ਨੂੰ ਚਾਬਲ ਕਲਾਂ ਤਰਨਤਾਰਨ (ਪੰਜਾਬ) ਸਥਿਤ ਇਤਿਹਾਸਕ ਗੁਰੂਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿੱਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਨੇ ਦੇਸ਼ ਅਤੇ ਸੂਬਾਵਾਸੀਆਂ ਦੀ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਮਾਜ ਅਤੇ ਮਨੁੱਖਤਾ ਦੀ ਭਲਾਈ ਲਈ ਅਣਮੋਲ ਸਿਖਿਆਵਾਂ ਦਿੱਤੀਆਂ ਹਨ, ਉਨ੍ਹਾਂ ਨੂੰ ਸਾਨੂੰ ਆਤਮਸਾਥ ਕਰਨ ਦੀ ਜਰੂਰਤ ਹੈ।

